ਗੁਰਦੁਆਰਾ ਧਰਮਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਲੌਦ, 25 ਨਵੰਬਰ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਬਾਬਾ ਸੁਖਦੇਵ ਸਿੰਘ ਰੋੜੀਆ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਤਹਿਤ ਪ੍ਰਭਾਤ ਫੇਰੀ ਕੀਤੀ ਗਈ ਜਿਸ ਦੌਰਾਨ ਸੰਗਤਾਂ ਵੱਲੋਂ ਵੱਖ ਵੱਖ ਥਾਵਾ ਤੇ ਪ੍ਰਭਾਤ ਫੇਰੀ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।
ਮਲੌਦ, 25 ਨਵੰਬਰ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਬਾਬਾ ਸੁਖਦੇਵ ਸਿੰਘ ਰੋੜੀਆ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਤਹਿਤ ਪ੍ਰਭਾਤ ਫੇਰੀ ਕੀਤੀ ਗਈ ਜਿਸ ਦੌਰਾਨ ਸੰਗਤਾਂ ਵੱਲੋਂ ਵੱਖ ਵੱਖ ਥਾਵਾ ਤੇ ਪ੍ਰਭਾਤ ਫੇਰੀ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਧਰਮਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਬਾਬਾ ਸੁਖਦੇਵ ਸਿੰਘ ਰੋੜੀਆਂ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆ ਤੇ ਚੱਲਣ ਲਈ ਪ੍ਰੇਰਿਆ।