ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਬਿਲਾਸਪੁਰ ਵਿਖੇ ਨਗਰ ਕੀਰਤਨ ਸਜਾਇਆ
ਰਾੜਾ ਸਾਹਿਬ, 25 ਨਵਬਰ (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।
ਰਾੜਾ ਸਾਹਿਬ, 25 ਨਵਬਰ (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਅਰਦਾਸ ਬੇਨਤੀ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਵਾਏ ਗਏ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਬੈਂਡ ਪਾਰਟੀਆਂ, ਗੱਤਕਾ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਹਾਜ਼ਰੀ ਭਰੀ। ਇਸ ਸਮੇਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਅਤੇ ਧੰਨਵਾਦ ਪ੍ਰਧਾਨ ਸੁਰਿੰਦਰ ਸਿੰਘ ਵਲੋਂ ਕੀਤਾ ਗਿਆ। ਭਾਈ ਜਸਵਿੰਦਰ ਸਿੰਘ, ਮੀਤ ਪ੍ਰਧਾਨ ਭਾਈ ਹਰਬੰਸ ਸਿੰਘ, ਭਾਈ ਸੁਖਵਿੰਦਰ ਸਿੰਘ ਫੌਜੀ, ਭਾਈ ਕਾਕਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਮਿੰਟੂ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।