25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮਗੜ੍ਹੀਆ ਭਵਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਜੀ. ਟੀ.

Ad Position 21
No active advertisement
2 ਰਾਮਗੜ੍ਹੀਆ ਭਵਨ ’ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜੱਥਾ ਅਤੇ ਹਾਜ਼ਰ ਸੰਗਤ। ਤਸਵੀਰ : ਸੋਨੀ ਗਿੱਲ 26-11-2026
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਜੀ. ਟੀ. ਰੋਡ ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ, ਉਪਰੰਤ ਹਜ਼ੂਰੀ ਰਾਗੀ ਭਾਈ ਹਰਭਜਨ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸੇ ਤਰ੍ਹਾਂ ਹੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਤੇ ਭੋਗ ਪਾਏ ਗਏ, ਉਪਰੰਤ ਗ੍ਰੰਥੀ ਭਾਈ ਜਗਜੀਤ ਸਿੰਘ ਲਿਬੜੇ ਵਾਲਿਆਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਕਾਰਜਕਾਰੀ ਪ੍ਰਧਾਨ ਗੁਰਨਾਮ ਸਿੰਘ ਭਮਰਾ, ਸਾਬਕਾ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਚਰਨਜੀਤ ਸਿੰਘ ਪਨੇਸਰ, ਹਰਜੀਤ ਸਿੰਘ ਖਰ੍ਹੇ, ਸਰਬਜੀਤ ਸਿੰਘ ਖਰ੍ਹੇ, ਮਨਜੀਤ ਸਿੰਘ ਧੰਜਲ, ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਖਜਾਨਚੀ ਗੁਰਚਰਨ ਸਿੰਘ ਵਿਰਦੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਕਾਰਜਕਾਰੀ ਪ੍ਰਧਾਨ ਗੁਰਨਾਮ ਸਿੰਘ ਭਮਰਾ, ਬਿਲਡਿੰਗ ਇੰਚਾਰਜ ਵਰਿੰਦਰ ਸਿੰਘ ਦਹੇਲੇ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੀ ਸੰਗਤਾਂ ਨੂੰ ਅੱਜ ਦੇ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਆਈ ਸੰਗਤ ਨੂੰ ਗੁਰਬਾਣੀ ਦੇ ਨਾਲ ਜੁੜਕੇ ਮਾਨਵਤਾ ਦੀ ਸੇਵਾ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਨਿਰਮਾਣ ਕਾਰਜਾਂ ਵਿਚ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਹੀ ਭਾਈ ਮੇਹਰ ਸਿੰਘ ਸਮੇਤ ਹੋਰ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਭਾਈ ਮੇਹਰ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਕੇ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਹਰਮਿੰਦਰ ਸਿੰਘ ਭੰਗੂ, ਨਿਰਭੈ ਸਿੰਘ, ਵਿਕਰਮਜੀਤ ਸਿੰਘ ਧੀਮਾਨ, ਜਤਿੰਦਰ ਸਿੰਘ ਰਾਜੂ, ਮੈਨੇਜਰ ਅਮਰਜੀਤ ਸਿੰਘ, ਭਾਈ ਮੇਹਰ ਸਿੰਘ, ਪਵਨ ਕੁਮਾਰ, ਅਵਤਾਰ ਸਿੰਘ, ਜਗੀਰ ਸਿੰਘ, ਟਹਿਲ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਬੀਬੀ ਜਸਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 25 ਖੰਨਾ11/12 ਰਾਮਗੜ੍ਹੀਆ ਭਵਨ ’ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜੱਥਾ ਅਤੇ ਹਾਜ਼ਰ ਸੰਗਤ। ਤਸਵੀਰ : ਸੋਨੀ ਗਿੱਲ
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ 26 ਦੀ ਪਟਿਆਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਬਿਲਾਸਪੁਰ ਵਿਖੇ ਨਗਰ ਕੀਰਤਨ ਸਜਾਇਆ
Ad Position 24