25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਕਿਯੂ ਏਕਤਾ ਡਕੌਂਦਾ ਵਲੋਂ 26 ਦੀ ਪਟਿਆਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲਾਗਲੇ ਪਿੰਡ ਅਮਰਗੜ ਕਲੇਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀ ਮੀਟਿੰਗ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ, ਇੰਦਰਜੀਤ ਸਿੰਘ ਲੋਧੀਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 26-11-2026
ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲਾਗਲੇ ਪਿੰਡ ਅਮਰਗੜ ਕਲੇਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀ ਮੀਟਿੰਗ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ, ਇੰਦਰਜੀਤ ਸਿੰਘ ਲੋਧੀਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਬਲਾਕ ਸਕੱਤਰ ਜਸਵਿੰਦਰ ਸਿੰਘ ਭੁਮਾਲ ਨੇ ਦੱਸਿਆ ਕਿ ਮੀਟਿੰਗ ਵਿਚ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਟਿਆਲਾ ਵਿਖੇ ਰੱਖੀ ਰੈਲੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ’ਤੇ ਪੰਜਾਬ ਭਰ ’ਚ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਾਲੰਧਰ, ਅੰਮ੍ਰਿਤਸਰ ਵਿਖੇ ਕੀਤੀਆਂ ਜਾ ਰਹੀਆਂ ਵਿਸ਼ਾਲ ਰੈਲੀਆਂ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਈ ਜਾਵੇਗੀ। ਇਨ੍ਹਾਂ ਰੈਲੀਆਂ ਰਾਹੀਂ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਦਿੱਲੀ ਕਿਸਾਨ ਅੰਦੋਲਨ ਸਮੇਂ ਮੰਨੀਆਂ 23 ਫ਼ਸਲਾਂ ’ਤੇ ਐੱਮ.ਐੱਸ.ਪੀ. ਦੀ ਮੰਗ ਲਾਗੂ ਕਰਨ, ਕਿਸਾਨੀ ਸਿਰ ਚੜ੍ਹੇ ਸਮੁੱਚੇ ਕਰਜ਼ੇ ਰੱਦ ਕਰਨ, ਬਿਜਲੀ ਐਕਟ ਅਤੇ ਪ੍ਰਦੁਸ਼ਣ ਐਕਟ ਰੱਦ ਕਰਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਮੜੇ ਝੂਠੇ ਪੁਲਿਸ ਕੇਸ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਆਸ਼ਰਿਤਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ, ਪੰਜਾਬ ਦੇ ਪਾਣੀਆਂ ਦਾ ਹੱਕ ਬਹਾਲ ਕਰਨ, ਨਵੀਂ ਖੇਤੀ ਨੀਤੀ ਲਾਗੂ ਕਰਨ, ਪੈਂਹਟ ਸਾਲ ਤੋਂ ਉੱਪਰ ਕਿਸਾਨਾਂ ਨੂੰ ਦਸ ਹਜ਼ਾਰ ਮਾਸਿਕ ਪੈਨਸ਼ਨ ਦੇਣ ਆਦਿ ਮੰਗਾਂ ਸਬੰਧੀ ਇਨ੍ਹਾਂ ਰੈਲੀਆਂ ਰਾਹੀਂ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸੂਬਾ ਕਮੇਟੀ ਦੇ ਨਿਰਦੇਸ਼ਾਂ ਮੁਤਾਬਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਵੋਟ ਪਾਰਟੀ ਦੀ ਹਿਮਾਇਤ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਲਾਕ ਅਤੇ ਉੱਪਰਲੇ ਪੱਧਰ ਦਾ ਕੋਈ ਵੀ ਅਹੁਦੇਦਾਰ ਕਿਸੇ ਪਾਰਟੀ ਦੀ ਚੋਣ ਮੁਹਿੰਮ ਦਾ ਹਿੱਸਾ ਨਹੀਂ ਬਣੇਗਾ। ਮੀਟਿੰਗ ਵਿੱਚ ਸਲੇਮਪੁਰ, ਭੁਮਾਲ, ਸ਼ੇਖਦੌਲਤ, ਗਾਲਿਬ ਕਲਾਂ, ਲੀਲਾਂ, ਰਾਮਗੜ੍ਹ ਭੁੱਲਰ, ਸਵੱਦੀ ਖੁਰਦ, ਸ਼ੇਰਪੁਰ ਕਲਾਂ, ਅਮਰਗੜ ਕਲੇਰ, ਗਾਲਿਬ ਰਣ ਸਿੰਘ ਤੇ ਲੋਧੀਵਾਲ, ਤਿਹਾੜਾ ਆਦਿ ਹਾਜ਼ਰ ਸਨ। 22Jag27
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਦੇ ਚਾਰ ਵਿਗਿਆਨੀਆਂ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪੁਰਸਕਾਰ ਜਿੱਤੇ ਅਗਲੀ ਖ਼ਬਰ ਰਾਮਗੜ੍ਹੀਆ ਭਵਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24