26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੋਣ ਕਮਿਸ਼ਨ ਦੀ ਚੁਣਾਵ ਪਾਠਸ਼ਾਲਾ ਦੀ ਸ਼ੁਰੂਆਤ, ਜਲਦ ਦਿੱਤੀ ਜਾਵੇਗੀ ਜਾਣਕਾਰੀ

ਮਾਛੀਵਾੜਾ ਸਾਹਿਬ, 26 ਨਵੰਬਰ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਭਾਰਤ ਦੇ ਚੋਣ ਕਮਿਸ਼ਨ ਦੀਆਂ ਵੱਖ-ਵੱਖ ਹਦਾਇਤਾਂ ਵੱਧ ਰਹੀਆਂ ਹਨ ਤਾਂ ਹੋ ਸਕਦਾ ਹੈ ਕਿ ਜਲਦ ਹੀ ਚੋਣ ਜ਼ਾਬਤੇ ਦਾ ਐਲਾਨ ਹੋ ਜਾਵੇ। ਪਰ ਫਿਲਹਾਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ ਤੇ ਚੋਣ ਕਮਿਸ਼ਨ ਨੇ ਹੁਕਮ ਜਾਰੀ ਕਰ ਕੇ ਖੇਤੀਬਾੜੀ ਵਿਭਾਗ ਦੇ ਅਮਲੇ ਨੂੰ ਚੁਣਾਵ ਪਾਠਸ਼ਾਲਾ ਦੇ ਰੂਪ ਵਿਚ ਨਵਾਂ ਜਾਗਰੂਕ ਪ੍ਰੋਗਰਾਮ ਸ਼ੁਰੂ ਕਰਨ ਦੀ ਹਦਾਇਤ ਜਾਰੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਮਾਛੀਵਾੜਾ ਸਾਹਿਬ, 26 ਨਵੰਬਰ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਭਾਰਤ ਦੇ ਚੋਣ ਕਮਿਸ਼ਨ ਦੀਆਂ ਵੱਖ-ਵੱਖ ਹਦਾਇਤਾਂ ਵੱਧ ਰਹੀਆਂ ਹਨ ਤਾਂ ਹੋ ਸਕਦਾ ਹੈ ਕਿ ਜਲਦ ਹੀ ਚੋਣ ਜ਼ਾਬਤੇ ਦਾ ਐਲਾਨ ਹੋ ਜਾਵੇ। ਪਰ ਫਿਲਹਾਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ ਤੇ ਚੋਣ ਕਮਿਸ਼ਨ ਨੇ ਹੁਕਮ ਜਾਰੀ ਕਰ ਕੇ ਖੇਤੀਬਾੜੀ ਵਿਭਾਗ ਦੇ ਅਮਲੇ ਨੂੰ ਚੁਣਾਵ ਪਾਠਸ਼ਾਲਾ ਦੇ ਰੂਪ ਵਿਚ ਨਵਾਂ ਜਾਗਰੂਕ ਪ੍ਰੋਗਰਾਮ ਸ਼ੁਰੂ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਜਿਸ ਵਿਚ ਇਹ ਅਧਿਕਾਰੀ ਵੱਖ-ਵੱਖ ਪਿੰਡਾਂ ਵਿਚ ਜਾ ਕੇ ਉੱਥੋਂ ਦੇ ਪੋਲਿੰਗ ਬੂਥਾਂ ਵਿਚ ਬੈਠ ਕੇ ਈ. ਵੀ. ਐੱਮ. ਮਸ਼ੀਨ ਰਾਹੀਂ ਵੋਟ ਪੋਲ ਦੀ ਹਰ ਜਾਣਕਾਰੀ ਦੇਣਗੇ ਤਾਂ ਕਿ ਕਿਸੇ ਵੋਟਰ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦਾ ਮੁੱਖ ਮਕਸਦ ਉਨ੍ਹਾਂ ਤਮਾਮ ਨਵੇਂ ਵੋਟਰ ਨੂੰ ਜਾਗਰੂਕ ਕਰਨਾ ਵੀ ਹੈ, ਜਿਨ੍ਹਾਂ ਨੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨਾ ਹੈ ਅਤੇ ਨਾਲ ਹੀ ਬਜ਼ੁਰਗਾਂ ਨੂੰ ਵੀ ਜਾਗਰੂਕ ਕਰਨਾ ਹੈ। ਹਾਲਾਂਕਿ ਇਹ ਪ੍ਰੋਗਰਾਮ ਜਲਦ ਸ਼ੁਰੂ ਹੋ ਜਾਣਗੇ ਤੇ ਇਸ ਲਈ ਬਕਾਇਆ ਲਿਖਤੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਤਿੰਨ ਰੋਜ਼ਾ ਚੌਥੀ ਵਿਸ਼ਵ ਪੰਜਾਬੀ ਕਾਨਫ਼ਰੰਸ ਲਾਹੌਰ ’ਚ ਅੱਜ ਤੋਂ
Ad Position 24