26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਏ. ਐਸ. ਕਾਲਜ ਫ਼ਾਰ ਵੂਮੈਨ ਵਿਖੇ ਸੰਵਿਧਾਨ ਦਿਵਸ ਮਨਾਇਆ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ.

Ad Position 21
No active advertisement
ਅਜੀਤ ਡੈਸਕ 27-11-2026
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ, ਖੰਨਾ ਦੀ ਸਰਪ੍ਰਸਤੀ ਹੇਠ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ ਦੀ ਅਗਵਾਈ ਵਿੱਚ, 26 ਨਵੰਬਰ 2026 ਨੂੰ ਸਵੀਪ ਗਤੀਵਿਧੀ ਦੌਰਾਨ ਸੰਵਿਧਾਨ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਸਵੀਪ ਨੋਡਲ ਅਫਸਰ ਡਾ. ਅਮਰਦੀਪ, ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰਾਂ ਹਰਿੰਦਰ ਕੌਰ ਅਤੇ ਡਾ. ਮੋਨਿਕਾ ਅਤੇ ਐਨ. ਸੀ. ਸੀ. ਇੰਚਾਰਜ ਡਾ. ਗੋਲਡੀ ਗਰਗ ਦੀ ਸਰਗਰਮ ਭਾਗੀਦਾਰੀ ਨਾਲ ਆਯੋਜਿਤ ਕੀਤਾ ਗਿਆ। ਇਸ ਗਤੀਵਿਧੀ ਦੇ ਦੌਰਾਨ ਡਾ. ਮੋਨਿਕਾ ਕਮਰਸ ਵਿਭਾਗ ਨੇ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਮੌਲਿਕ ਅਧਿਕਾਰਾਂ ਮੌਲਿਕ ਕਰਤੱਵਾਂ ਤੇ ਲੋਕਤੰਤਰ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਦੌਰਾਨ ਕਾਲਜ ਵਿਦਿਆਰਥਨਾਂ ਨੇ ਨੂੰ ਵਿਸ਼ਵਾਸ ਦਿਲਾਇਆ ਕਿ ਅਸੀਂ ਆਪਣੇ ਮੌਲਿਕ ਅਧਿਕਾਰਾਂ ਦੀ ਸਹੀ ਵਰਤੋਂ ਕਰਾਂਗੇ। ਅਤੇ ਸੰਵਿਧਾਨ ਦੇ ਨਿਯਮਾਂ ਦੀ ਭਵਿੱਖ ਵਿਚ ਪਾਲਣਾ ਕਰਾਂਗੇ। ਇਸ ਸਬੰਧੀ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬਾਵਜੂਦ ਆਪਣੀ ਰੁਚੀ ਦਿਖਾਉਂਦੇ ਹੋਏ ਵੱਧ ਚੜ ਕੇ ਹਿੱਸਾ ਲਿਆ। ਵਿਦਿਆਰਥਣਾਂ ਨੇ ਆਪਣੇ ਸੋਸ਼ਲ ਮੀਡੀਆ ਸਟੇਟਸ ਅਤੇ ਹੋਰ ਪਲੇਟਫਾਰਮਾਂ ਰਾਹੀਂ ਸੰਵਿਧਾਨ ਦਿਵਸ ਗਤੀਵਿਧੀ ਦੀਆਂ ਤਸਵੀਰਾਂ ਅਤੇ ਅਪਡੇਟਸ ਸਾਂਝੇ ਕੀਤੇ ਅਤੇ ਆਪਣੇ ਦੋਸਤਾਂ, ਪਰਿਵਾਰਕ ਮੈਂਬਰਾਂ ਅਤੇ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਕਾਲਜ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ ਨੇ ਸੰਵਿਧਾਨ ਦੇ ਇਤਿਹਾਸ, ਡਾ. ਭੀਮ ਰਾਓ ਅੰਬੇਡਕਰ ਅਤੇ ਹੋਰ ਸੰਵਿਧਾਨ ਨਿਰਮਾਤਾਵਾਂ ਦੇ ਯੋਗਦਾਨ ਨੂੰ ਯਾਦ ਕਰਨ ਲਈ 2015 ਵਿੱਚ ਇਸ ਦਿਨ ਨੂੰ ਮਨਾਉਣ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਣ ਕਮਿਸ਼ਨ ਦੀ ਚੁਣਾਵ ਪਾਠਸ਼ਾਲਾ ਦੀ ਸ਼ੁਰੂਆਤ, ਜਲਦ ਦਿੱਤੀ ਜਾਵੇਗੀ ਜਾਣਕਾਰੀ
Ad Position 24