26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਦੀ ਸਾਂਝ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ’ਚ ਅਹਿਮ ਭੂਮਿਕਾ ਨਿਭਾਏਗੀ- ਢੋਲਣਵਾਲ

ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਹੋਣਾ ਪੰਜਾਬ ਦੇ ਸਿਆਸੀ ਭਵਿੱਖ ਲਈ ਮਹੱਤਵਪੂਰਨ ਸਾਬਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਵਲੋਂ ਕੀਤਾ ਗਿਆ।

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਲਿਆ ਭਾਗ 27-11-2026
ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਹੋਣਾ ਪੰਜਾਬ ਦੇ ਸਿਆਸੀ ਭਵਿੱਖ ਲਈ ਮਹੱਤਵਪੂਰਨ ਸਾਬਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸਮੇਂ ਦਰਪੇਸ਼ ਆਰਥਿਕ, ਸਮਾਜਿਕ ਅਤੇ ਹੋਰ ਚੁਨੌਤੀਆਂ ਦੇ ਹੱਲ ਲਈ ਇੱਕ ਮਜ਼ਬੂਤ ਸਿਆਸੀ ਸੋਚ ਅਤੇ ਦੂਰਅੰਦੇਸ਼ੀ ਵਾਲੀ ਅਗਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪਹਿਲਾਂ ਵੀ ਪੰਜਾਬ ਦੀ ਸਿਆਸਤ ਵਿਚ ਸਾਂਝਾ ਸਫ਼ਰ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਕੋਲ ਆਪਣਾ ਜਥੇਬੰਦਕ ਆਧਾਰ ਅਤੇ ਸਿਆਸੀ ਤਜਰਬਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਗੱਠਜੋੜ ਦੀ ਅਸਲ ਸਫਲਤਾ ਲੋਕਾਂ ਦੇ ਭਰੋਸੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇਣ ਵਿਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਭਾਜਪਾ ਵਲੋਂ ਪੰਜਾਬ ਦੇ ਹਿਤਾਂ ਨੂੰ ਮੁੱਖ ਰੱਖ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖ਼ੁਸ਼ਹਾਲੀ ਲਈ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੱਠਜੋੜ ਦੀ ਸਰਕਾਰ ਅਹਿਮ ਭੂਮਿਕਾ ਨਿਭਾਏਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਰੌਸ਼ੀਆਣਾ ਸਕੂਲ ਦੇ ਬੱਚਿਆਂ ਨੇ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਨੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
Ad Position 24