26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਲਗ਼ੀਧਰ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਾਹਨੇਵਾਲ, 26 ਨਵੰਬਰ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀ. ਸੈਕੰ.

Ad Position 21
No active advertisement
ਅਜੀਤ ਡੈਸਕ 27-11-2026
ਸਾਹਨੇਵਾਲ, 26 ਨਵੰਬਰ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀ. ਸੈਕੰ. ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਢਾਡੀ ਵਾਰਾਂ ਤੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਮੌਕੇ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸਰਪ੍ਰਸਤ ਕਲਗ਼ੀਧਰ ਅਕੈਡਮੀ, ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਰ ਲਖਬੀਰ ਸਿੰਘ ਹਰਾ ਵਲੋਂ ਬਾਬਾ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਵਲੋਂ ਸਮੁੱਚੇ ਸਮਾਗਮ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਦੇਖ-ਰੇਖ ਕੀਤੀ ਗਈ। ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਸਮੁੱਚੇ ਸਕੂਲ ਸਟਾਫ਼ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਧਾਰਮਿਕ ਤੇ ਸਿੱਖਿਆਦਾਇਕ ਉਪਰਾਲੇ ਲਈ ਅਕੈਡਮੀ ਦੇ ਸਮੁੱਚੇ ਸਟਾਫ਼, ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਤੌਰ ’ਤੇ ਮੈਨੇਜਰ ਲਖਬੀਰ ਸਿੰਘ ਹਰਾ ਦਾ ਧੰਨਵਾਦ ਕੀਤਾ। ਸਮੁੱਚਾ ਸਮਾਗਮ ਗੁਰਬਾਣੀ, ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸੱਤਾ ਦੀ ਭੁੱਖ ਤੇ ਸਿਆਸੀ ਵਜੂਦ ਬਚਾਉਣ ਦੀ ਛਟਪਟਾਹਟ- ਦਿਲਬਰ ਮੁਹੰਮਦ ਖ਼ਾਨ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ -507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ...
Ad Position 24