ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ
-507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ
ਰਾੜਾ ਸਾਹਿਬ, 26 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਇਤਹਾਸਿਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੋਹਲ ਵੈਲਫੇਅਰ ਕਲੱਬ ਘੁਡਾਣੀ ਕਲਾਂ ਵੱਲੋਂ ਲਾਇੰਜ ਵੈੱਲਫੇਅਰ ਵੈਜੀਟੇਰੀਅਨ ਲੁਧਿ. ਤੇ ਲਾਇੰਜ ਕਲੱਬ ਸਮਾਇਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।
ਰਾੜਾ ਸਾਹਿਬ, 26 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਇਤਹਾਸਿਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੋਹਲ ਵੈਲਫੇਅਰ ਕਲੱਬ ਘੁਡਾਣੀ ਕਲਾਂ ਵੱਲੋਂ ਲਾਇੰਜ ਵੈੱਲਫੇਅਰ ਵੈਜੀਟੇਰੀਅਨ ਲੁਧਿ. ਤੇ ਲਾਇੰਜ ਕਲੱਬ ਸਮਾਇਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼ੰਕਰਾ ਅੱਖਾਂ ਦੇ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਕੈਂਪ ਵਿੱਚ ਪੁੱਜੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਮਨਜੀਤ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ 507 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 26 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ, ਜਦਕਿ ਬਾਕੀਆਂ ਨੂੰ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮੁੱਖ ਮਹਿਮਾਨ ਬਰਿੰਦਰ ਸਿੰਘ ਸੋਹਲ, ਕਰਮਜੀਤ ਸਿੰਘ ਸੋਹਲ, ਰਾਜੇਸ਼ ਸੋਨੀ, ਅਵਤਾਰ ਸਿੰਘ ਪ੍ਰਿੰਸੀਪਲ, ਮਨਜੀਤ ਸਿੰਘ ਅਰਨੇਜਾ, ਜਗਜੀਤ ਸਿੰਘ ਸੋਹਲ, ਮਨਜੀਤ ਸਿੰਘ ਸੋਹਲ ਆਦਿ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੀ ਉਨ੍ਹਾਂ ਵਲੋਂ ਭਵਿੱਖ ਵਿੱਚ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਉਹ ਇਹ ਉਪਰਾਲੇ ਸਮੇਂ ਸਮੇਂ ’ਤੇ ਕਰਦੇ ਰਹਿਣਗੇ।