ਏਸ਼ਿਆਈ ਖੇਡਾਂ ’ਚ ਕਾਂਸੀ ਦਾ ਤਗਮਾ ਜੇਤੂ ਸਤਨਾਮ ਸਿੰਘ ਦਾ ਸਨਮਾਨ
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)- ਰੇਲਵੇ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਜਨਰਲ ਸਕੱਤਰ ਜਗਜੀਵਨਪਾਲ ਸਿੰਘ ਗਿੱਲ ਦੀ ਅਗਵਾਈ ’ਚ ਜਾਪਾਨ ਵਿਖੇ ਏਸ਼ੀਆਈ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਦਾ ਸਨਮਾਨ ਚਿੰਨ੍ਹ ਤੇ 31 ਹਜ਼ਾਰ ਰੁਪਏ ਨਕਦ ਨਾਲ ਸਨਮਾਨ ਕੀਤਾ ਗਿਆ। ਕਮੇਟੀ ਵਲੋਂ ਕੁਸ਼ਤੀ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੂੰ 1.
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)- ਰੇਲਵੇ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਜਨਰਲ ਸਕੱਤਰ ਜਗਜੀਵਨਪਾਲ ਸਿੰਘ ਗਿੱਲ ਦੀ ਅਗਵਾਈ ’ਚ ਜਾਪਾਨ ਵਿਖੇ ਏਸ਼ੀਆਈ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਦਾ ਸਨਮਾਨ ਚਿੰਨ੍ਹ ਤੇ 31 ਹਜ਼ਾਰ ਰੁਪਏ ਨਕਦ ਨਾਲ ਸਨਮਾਨ ਕੀਤਾ ਗਿਆ। ਕਮੇਟੀ ਵਲੋਂ ਕੁਸ਼ਤੀ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੂੰ 1.50 ਲੱਖ ਰੁਪਏ ਦੀ ਇਨਡੋਰ ਐਰਗੋਮੀਟਰ ਮਸ਼ੀਨ ਵੀ ਭੇਂਟ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਕੋਚ ਕੈਪਟਨ ਰਾਮਪਾਲ ਸਿੰਘ ਬੀਜਾ ਦੀ ਨਿਗਰਾਨੀ ਹੇਠ ਅਭਿਆਸ ਦਾ ਮੌਕਾ ਮਿਲੇਗਾ। ਇਸ ਮੌਕੇ ਕੋਚ ਰਾਮਪਾਲ ਸਿੰਘ ਬੀਜਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਜੀਵਨਪਾਲ ਸਿੰਘ ਗਿੱਲ ਤੋਂ ਇਲਾਵਾ ਸਮਾਜ ਸੇਵੀ ਜੋਗੇਸ਼ਵਰ ਸਿੰਘ ਮਾਂਗਟ, ਸਾਬਕਾ ਪ੍ਰਧਾਨ ਚੇਅਰਮੈਨ ਬੰਤ ਸਿੰਘ ਦੋਬੁਰਜੀ, ਚੇਅਰਮੈਨ ਰਾਜਵੀਰ ਸਿੰਘ ਰੂਬਲ, ਭੁਪਿੰਦਰ ਸਿੰਘ ਉਬਰਾਏ, ਦਲਜੀਤ ਸਿੰਘ ਪੱਪੂ, ਸੰਮੀ ਦੋਰਾਹਾ ਤੇ ਕੌਂਸਲਰ ਇੰਦਰਜੀਤ ਸਿੰਘ ਸਾਲੂ ਬਾਬਾ ਆਦਿ ਹਾਜ਼ਰ ਸਨ।