ਸੰਤ ਬਾਬਾ ਢੱਕੀ ਸਾਹਿਬ ਵਾਲਿਆਂ ਦੇ ਦੋ ਦਿਨਾ ਰਾਤਰੀ ਗੁਰਮਤਿ ਸਮਾਗਮ ਆਰੰਭ
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਪੂਰਬਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਤਰੀ ਮਹਾਨ ਗੁਰਮਤਿ ਸਮਾਗਮ ਅਤੇ ਦੀਵਾਨ ਅੱਜ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਹੋ ਗਏ ਹਨ। ਜਿਨ੍ਹਾਂ ਦੀ ਸੰਪੂਰਨਤਾ 28 ਨਵੰਬਰ ਨੂੰ ਹੋਵੇਗੀ ।
ਪ
ਪਿੰਡ ਪੂਰਬਾ ਵਿਖੇ ਸਮਾਗਮ ਦੇ ਪਹਿਲੇ ਦਿਨ ਕਥਾ ਵਿਚਾਰਾਂ ਸਾਂਝੀਆਂ ਕਰਦੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਤੇ ਸੰਗਤਾਂ ਦਾ ਦ੍ਰਿਸ਼। ਤਸਵੀਰ : ਕਸ਼ਮੀਰਾ ਸਿੰਘ ਬਗ਼ਲੀ
28-11-2026
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਪੂਰਬਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਤਰੀ ਮਹਾਨ ਗੁਰਮਤਿ ਸਮਾਗਮ ਅਤੇ ਦੀਵਾਨ ਅੱਜ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਹੋ ਗਏ ਹਨ। ਜਿਨ੍ਹਾਂ ਦੀ ਸੰਪੂਰਨਤਾ 28 ਨਵੰਬਰ ਨੂੰ ਹੋਵੇਗੀ । ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਢੱਕੀ ਸਾਹਿਬ ਨੇ ਅੱਜ ਪਹਿਲੇ ਦੀਵਾਨ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ। ਪਹਿਲੇ ਦਿਨ ਦੇ ਦੀਵਾਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ, ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਨਾਮ ਸਿਮਰਨ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਅਤੇ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੰਦੀ ਹੈ। ਦੀਵਾਨ ਦੌਰਾਨ ਸੰਗਤਾਂ ਨੇ ਬੜੀ ਸ਼ਰਧਾ ਅਤੇ ਇਕਾਗਰਤਾ ਨਾਲ ਗੁਰਮਤਿ ਵਿਚਾਰਾਂ ਸਰਵਣ ਕੀਤੀਆਂ। ਪ੍ਰਬੰਧਕਾਂ ਵਲੋਂ ਦਿੱਤੀ ਜਾ ਣਕਾਰੀ ਅਨੁਸਾਰ ਇਹ ਧਾਰਮਿਕ ਸਮਾਗਮ ਅਤੇ ਦੀਵਾਨ 28 ਤਰੀਕ ਤੱਕ ਜਾਰੀ ਰਹਿਣਗੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਸਮਾਗਮ ਦੇ ਅਖੀਰਲੇ ਦਿਨ ਸੰਗਤਾਂ ਭਾਰੀ ਇਕੱਠ ਹੋਵੇਗਾ। ਇਲਾਕੇ ਦੀਆਂ ਸੰਗਤਾਂ ਚ ਭਾਰੀ ਉਤਸ਼ਾਹ ਹੈ। ਇਲਾਕੇ ਦੀਆਂ ਸੰਗਤਾਂ, ਧਾਰਮਿਕ ਕਮੇਟੀਆਂ, ਗੁਰੂ ਘਰਾਂ ਦੀਆਂ ਕਮੇਟੀਆਂ ਵਲੋਂ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਜਾਵੇਗਾ।