27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 28-11-2026
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਐੱਸ. ਜੀ. ਪੀ. ਸੀ. ਮੈਂਬਰ ਹਰਪਾਲ ਸਿੰਘ ਜੱਲ੍ਹਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਸਕੂਲਜ਼, ਐੱਸ. ਜੀ. ਪੀ. ਸੀ. ਸਤਵੰਤ ਕੌਰ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਅਤੇ ਧਾਰਮਿਕ ਪੇਸ਼ਕਾਰੀਆਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪਹਿਲੀ ਅਤੇ ਦੂਜੀ ਜਮਾਤ ਵਿਦਿਆਰਥੀਆਂ ਵਲੋਂ ਰਸਭਿੰਨਾ ਸ਼ਬਦ ਕੀਰਤਨ ਅਤੇ ਜੋਸ਼ੀਲੀ ਕਵੀਸ਼ਰੀ ਪੇਸ਼ ਕੀਤੀ ਗਈ। ਸਮਾਗਮ ਦੇ ਅੰਤ ਵਿਚ ਡਿਪਟੀ ਡਾਇਰੈਕਟਰ ਸਕੂਲਜ਼, ਐੈੱਸ. ਜੀ. ਪੀ. ਸੀ. ਸਤਵੰਤ ਕੌਰ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਸਮੁੱਚਾ ਸਮਾਗਮ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਮਰਪਿਤ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘਵੱਦੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਭਰਵੀਂ ਇਕੱਤਰਤਾ ਅਕਾਲੀ-ਭਾਜਪਾ ਗੱਠਜੋੜ ਨੂੰ ਸੂਬੇ ਦੇ ਲ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੈਲੀ- ਅਧਿਆਪਕ ਆਗੂ
Ad Position 24