28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਛੀਵਾੜਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਅੱਖਾਂ ਦਾ ਕੈਂਪ 15 ਨੂੰ

ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਜ਼ਿਮੀਂਦਾਰਾ ਜੰਝ ਘਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਛੀਵਾੜਾ ਵਿਖੇ ਆਮਦ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 15 ਦਸੰਬਰ ਨੂੰ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 29-11-2026
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਜ਼ਿਮੀਂਦਾਰਾ ਜੰਝ ਘਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਛੀਵਾੜਾ ਵਿਖੇ ਆਮਦ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 15 ਦਸੰਬਰ ਨੂੰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੈਂਪ ਗਾਂਧੀ ਚੌਂਕ ਵਿਖੇ ਸਥਿਤ ਜੰਝ ਘਰ ਵਿਖੇ ਲਗਾਇਆ ਜਾਵੇਗਾ ਜਿਸ ਵਿਚ ਐੱਸ. ਜੀ. ਬੀ. ਹਸਪਤਾਲ ਦੇ ਮਾਹਿਰ ਡਾਕਟਰਾਂ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ ਅਤੇ ਉਨ੍ਹਾਂ ਨੂੰ ਐਨਕਾਂ ਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਹ ਕੈਂਪ 15 ਦਸੰਬਰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲੱਗੇਗਾ ਜਿਸ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਹਰਮਿੰਦਰ ਸਿੰਘ, ਪਰਮਿੰਦਰ ਸਿੰਘ, ਵੀਰਪਾਲ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਮੇਵਾ ਸਿੰਘ, ਗੁਰਦਰਸ਼ਨ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਚਰਨਜੀਤ ਸਿੰਘ ਥੋਪੀਆ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਨਾਲ ਵੱਡਾ ਧੋਖਾ, ਹੁਣ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ: ਰਾਜਾ ਗਿੱਲ ਅਗਲੀ ਖ਼ਬਰ ਪਿੰਡਾਂ ’ਚ ਵਿਕਾਸ ਕਾਰਜ ਜਾਰੀ ਰਹਿਣਗੇ- ਗਿਆਸਪੁਰਾ
Ad Position 24