28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਲੈਨੇਟ ਈ ਸਕੂਲ ਦੀ ਖੇਡ ਪ੍ਰਤੀਯੋਗਤਾ ‘ਇਗਨੀਸ਼ਨ’ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ, ਖੰਨਾ ਵਿਖੇ ਅੱਜ ਸਾਲਾਨਾ ਸੀਨੀਅਰ ਖੇਡ ਪ੍ਰਤੀਯੋਗਤਾ ‘ਇਗਨੀਸ਼ਨ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

Ad Position 21
No active advertisement
ਖੇਡਾਂ ਵਿਚ ਹਿੱਸਾ ਲੈਂਦੇ ਖਿਡਾਰੀ। ਤਸਵੀਰਾਂ : ਸੋਨੀ ਗਿੱਲ 29-11-2026
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ, ਖੰਨਾ ਵਿਖੇ ਅੱਜ ਸਾਲਾਨਾ ਸੀਨੀਅਰ ਖੇਡ ਪ੍ਰਤੀਯੋਗਤਾ ‘ਇਗਨੀਸ਼ਨ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਖੇਡਾਂ ਨੂੰ ਸਿੱਖਿਆ ਦਾ ਅਟੁੱਟ ਅੰਗ ਦੱਸਿਆ। ਪ੍ਰੋਗਰਾਮ ਵਿੱਚ ਸਕੂਲ ਦੇ ਚੇਅਰਮੈਨ ਮੁਨੀਸ਼ ਕੁਮਾਰ ਧਵਨ, ਡਾਇਰੈਕਟਰ ਸੋਨੀਆ ਧਵਨ, ਟਰੱਸਟੀ ਧ੍ਰੁਵ ਧਵਨ ਅਤੇ ਖੁਸ਼ੂ ਧਵਨ, ਪ੍ਰਿੰਸੀਪਲ ਰਾਕੇਸ਼ ਕੁਮਾਰ ਠਾਕੁਰ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪਤਵੰਤੇ, ਮਾਪੇ ਅਤੇ ਸਕੂਲ ਪਰਿਵਾਰ ਦੇ ਮੈਂਬਰ ਹਾਜ਼ਰ ਰਹੇ। ਇਸ ਮੌਕੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਓ. ਐੱਸ. ਡੀ ਕਰੁਣ ਅਰੋੜਾ, ਲੀਗਲ ਐਡਵਾਈਜ਼ਰ ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੀਏ ਮਹੇਸ਼ ਕੁਮਾਰ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਕੌਂਸਲਰ ਮਨਦੀਪ ਸ਼ਰਮਾ ਮਨੀ, ਕੌਂਸਲਰ ਪ੍ਰਦੀਪ ਰਤਨ, ਕੌਂਸਲਰ ਬਲਬੀਰ ਰਾਏ ਅਤੇ ਮੰਤਰੀ ਸੌਂਦ ਦੇ ਮੀਡੀਆ ਇੰਚਾਰਜ ਕਰਨ ਵਰਮਾ ਸਮੇਤ ਕਈ ਪਤਵੰਤੇ ਵੀ ਮੌਜੂਦ ਸਨ। ਐਥਲੈਟਿਕ ਪ੍ਰਤੀਯੋਗਤਾ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 600 ਮੀਟਰ ਦੌੜਾਂ, ਰਿਲੇਅ ਰੇਸ ਸਮੇਤ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਤੇਜ਼ ਗਤੀ, ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਜ਼ਿਲ੍ਹਾ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨਾਂ ਦੇ ਸ਼ਖ਼ਸੀਅਤ ਅਤੇ ਚਰਿੱਤਰ ਨਿਰਮਾਣ ਵਿੱਚ ਖੇਡਾਂ ਦੀ ਬੇਹੱਦ ਮਹੱਤਵਪੂਰਨ ਭੂਮਿਕਾ ਹੈ। ਸਿੱਖਿਆ ਸਿਰਫ਼ ਕਲਾਸਰੂਮਾਂ ਅਤੇ ਕਿਤਾਬਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਬੱਚਿਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਨਾ ਚਾਹੀਦਾ ਹੈ। ਸਕੂਲ ਦੇ ਚੇਅਰਮੈਨ ਮੁਨੀਸ਼ ਕੁਮਾਰ ਧਵਨ ਨੇ ਕਿਹਾ ਕਿ ਪਲੈਨੇਟ ਈ ਸਕੂਲ ਵਿੱਚ ਖੇਡਾਂ ਨੂੰ ਸਿੱਖਿਆ ਦਾ ਲਾਜ਼ਮੀ ਹਿੱਸਾ ਮੰਨਿਆ ਜਾਂਦਾ ਹੈ। ਇੱਕ ਬੱਚੇ ਦਾ ਸ਼ੁਰੂਆਤੀ ਲਾਈਨ ’ਤੇ ਖੜ੍ਹ ਕੇ ਦੌੜ ਸ਼ੁਰੂ ਕਰਨਾ ਵੀ ਉਸ ਦੇ ਆਤਮ-ਵਿਸ਼ਵਾਸ ਅਤੇ ਜੀਵਨ ਵਿੱਚ ਅੱਗੇ ਵਧਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਸਕੂਲ ਦੀ ਡਾਇਰੈਕਟਰ ਸੋਨੀਆ ਧਵਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇੰਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਖੇਡਾਂ ਵਿੱਚ ਭਾਗ ਲੈਂਦੇ ਦੇਖਣਾ ਉਨ੍ਹਾਂ ਲਈ ਸਭ ਤੋਂ ਵੱਡਾ ਇਨਾਮ ਹੈ। ਪ੍ਰਿੰਸੀਪਲ ਰਾਕੇਸ਼ ਕੁਮਾਰ ਠਾਕੁਰ ਨੇ ਕਿਹਾ ਕਿ ‘ਇਗਨੀਸ਼ਨ’ ਵਿਦਿਆਰਥੀਆਂ ਦੀ ਐਥਲੈਟਿਕ ਪ੍ਰਤਿਭਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਵੇਂ ਥਾਣਾ ਮੁਖੀ ਦਾ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਪਿੰਡ ਕਰਤਾਰਪੁਰ ਵਿਖੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਸਮਾਗ਼ਮ... ਅਗਲੀ ਖ਼ਬਰ ਏ. ਐੱਸ. ਆਈ. ਨਵਦੀਪ ਸਿੰਘ ਦੀ ਅਚਾਨਕ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
Ad Position 24