28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੇਂਟ ਮਦਰ ਟੇਰੇਸਾ ਸਕੂਲ ’ਚ ਬੋਰਡ ਪ੍ਰੀਖਿਆ ਓਰੀਐਂਟੇਸ਼ਨ ਅਤੇ ਮਾਪੇ-ਅਧਿਆਪਕ ਮੀਟਿੰਗ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਪਿਆਂ ਲਈ ਬੋਰਡ ਪ੍ਰੀਖਿਆ ਓਰੀਐਂਟੇਸ਼ਨ ਅਤੇ ਮਾਪੇ-ਅਧਿਆਪਕ ਵਿਚਾਰ-ਵਟਾਂਦਰਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਦੀ ਜੀਵਨ-ਸ਼ੈਲੀ ਸਬੰਧੀ ਸਹੀ ਮਾਰਗਦਰਸ਼ਨ ਦੇਣ ਲਈ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 29-11-2026
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਪਿਆਂ ਲਈ ਬੋਰਡ ਪ੍ਰੀਖਿਆ ਓਰੀਐਂਟੇਸ਼ਨ ਅਤੇ ਮਾਪੇ-ਅਧਿਆਪਕ ਵਿਚਾਰ-ਵਟਾਂਦਰਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਦੀ ਜੀਵਨ-ਸ਼ੈਲੀ ਸਬੰਧੀ ਸਹੀ ਮਾਰਗਦਰਸ਼ਨ ਦੇਣ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰੀਖਿਆ ਦੀ ਤਿਆਰੀ ਨਾਲ ਸਬੰਧਤ ਕਈ ਮਹੱਤਵਪੂਰਨ ਸੁਝਾਅ ਵਿਸਥਾਰ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ ਵਿੱਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਕੇਵਲ ਸਕੂਲ ਵਿੱਚ ਪੜ੍ਹਾਈ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਘਰ ਵਿੱਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁੱਕਵਾਂ ਮਾਹੌਲ, ਨਿਯਮਿਤ ਅਭਿਆਸ ਅਤੇ ਮਾਪਿਆਂ ਦੇ ਸਹਿਯੋਗ ਦੀ ਲੋੜ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਬੱਚਿਆਂ ਦੇ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਸਾਤਵਿਕ, ਪੌਸ਼ਟਿਕ ਅਤੇ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕਰਨ। ਬੱਚਿਆਂ ਨੂੰ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖਣ ਤਾਂ ਜੋ ਉਨ੍ਹਾਂ ਦਾ ਕੀਮਤੀ ਸਮਾਂ ਵਿਅਰਥ ਨਾ ਜਾਵੇ ਅਤੇ ਉਹ ਇਕਾਗਰਤਾ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇ ਸਕਣ। ਉਨ੍ਹਾਂ ਨੇ ਨਿਯਮਿਤ ਦਿਨਚਰਿਆ ਅਪਣਾਉਣ, ਸਵੇਰੇ ਜਲਦੀ ਉੱਠ ਕੇ ਪੜ੍ਹਾਈ ਕਰਨ, ਸਮੇਂ ਦੀ ਸਹੀ ਵਰਤੋਂ ਕਰਨ ਅਤੇ ਪੜ੍ਹਾਈ ਲਈ ਨਿਸ਼ਚਿਤ ਸਮਾਂ ਨਿਰਧਾਰਤ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਪ੍ਰਿੰਸੀਪਲ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਮਾਪੇ ਸਕੂਲ ਵਿੱਚ ਰੋਜ਼ਾਨਾ ਹੋਣ ਵਾਲੇ ਟੈਸਟਾਂ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ’ਤੇ ਲਗਾਤਾਰ ਨਜ਼ਰ ਰੱਖਣ। ਬੱਚਿਆਂ ਦੀਆਂ ਕਮਜ਼ੋਰੀਆਂ ਨੂੰ ਪਛਾਣ ਕੇ ਉਨ੍ਹਾਂ ਨੂੰ ਦੂਰ ਕਰਨ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਅੰਗਰੇਜ਼ੀ ਅਤੇ ਗਣਿਤ ਵਰਗੇ ਵਿਸ਼ਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਇਨ੍ਹਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਲਈ ਨਿਯਮਿਤ ਅਭਿਆਸ ਨੂੰ ਲਾਜ਼ਮੀ ਦੱਸਿਆ। ਉਨ੍ਹਾਂ ਕਿਹਾ ਕਿ ਗਣਿਤ ਵਿੱਚ ਲਗਾਤਾਰ ਅਭਿਆਸ ਅਤੇ ਅੰਗਰੇਜ਼ੀ ਵਿੱਚ ਨਿਯਮਿਤ ਪੜ੍ਹਨ, ਲਿਖਣ ਅਤੇ ਵਿਆਕਰਨ ਦਾ ਅਭਿਆਸ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਦਾ ਸਰਵਪੱਖੀ ਵਿਕਾਸ ਸੰਭਵ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਸਕੂਲ ਅਤੇ ਮਾਪਿਆਂ ਦੀ ਬਰਾਬਰ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨ ਲਈ ਹੀ ਨਹੀਂ, ਸਗੋਂ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਵੀ ਪ੍ਰੇਰਿਤ ਕਰਨ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਸਕੂਲ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ। ਇਹ ਮੀਟਿੰਗ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸਹੀ ਦਿਸ਼ਾ ਅਤੇ ਸਕਾਰਾਤਮਕ ਮਾਰਗਦਰਸ਼ਨ ਪ੍ਰਦਾਨ ਕਰਨ ਵੱਲ ਇੱਕ ਸਾਰਥਕ ਉਪਰਾਲਾ ਸਾਬਤ ਹੋਈ।
Ad Position 22
No active advertisement
ਪਿਛਲੀ ਖ਼ਬਰ ਪਾਇਲ ਵਿਖੇ ਕਾਂਗਰਸ ਪਾਰਟੀ ਬਲਾਕ ਦੋਰਾਹਾ ਅਤੇ ਮਲੌਦ ਦੀ ਹੋਈ ਮੀਟਿੰਗ ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਗੌਰਮਿੰਟ ਸਰਕਾਰੀ ਹਾਈ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
Ad Position 24