28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਾਇਲ ਵਿਖੇ ਕਾਂਗਰਸ ਪਾਰਟੀ ਬਲਾਕ ਦੋਰਾਹਾ ਅਤੇ ਮਲੌਦ ਦੀ ਹੋਈ ਮੀਟਿੰਗ

ਪਾਇਲ, 28 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਕਾਂਗਰਸ ਪਾਰਟੀ ਦੇ ਬਲਾਕ ਦੋਰਾਹਾ ਅਤੇ ਬਲਾਕ ਮਲੌਦ ਦੀ ਸਾਂਝੀ ਮੀਟਿੰਗ ਕਾਂਗਰਸ ਪਾਰਟੀ ਦੇ ਦਫਤਰ ਪਾਇਲ ਵਿਖੇ ਬਲਾਕ ਕਾਂਗਰਸ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਅਤੇ ਬਲਾਕ ਕਾਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ ਇਸ ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਤੇ ਆਪਣੇ ਘਰਾਂ ਤੇ ਕਾਂਗਰਸ ਪਾਰਟੀ ਦਾ ਝੰਡਾ ਲਾਉਣ ਨੂੰ ਲੈ ਕੇ ਰਿਹਾ।

Ad Position 21
No active advertisement
ਅਜੀਤ ਡੈਸਕ 29-11-2026
ਪਾਇਲ, 28 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਕਾਂਗਰਸ ਪਾਰਟੀ ਦੇ ਬਲਾਕ ਦੋਰਾਹਾ ਅਤੇ ਬਲਾਕ ਮਲੌਦ ਦੀ ਸਾਂਝੀ ਮੀਟਿੰਗ ਕਾਂਗਰਸ ਪਾਰਟੀ ਦੇ ਦਫਤਰ ਪਾਇਲ ਵਿਖੇ ਬਲਾਕ ਕਾਂਗਰਸ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਅਤੇ ਬਲਾਕ ਕਾਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ ਇਸ ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਤੇ ਆਪਣੇ ਘਰਾਂ ਤੇ ਕਾਂਗਰਸ ਪਾਰਟੀ ਦਾ ਝੰਡਾ ਲਾਉਣ ਨੂੰ ਲੈ ਕੇ ਰਿਹਾ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋ ਖਫਾ ਹਨ ਅਤੇ ਪੰਜਾਬ ਦੇ ਲੋਕ ਇਸ ਨਿਕੰਮੀ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਕੇ ਪੰਜਾਬ ਵਿੱਚ ਨਸ਼ਿਆਂ ਨੂੰ ਲੈਕੇ ਆਉਣ ਵਾਲਿਆ ਨਾਲ ਅਤੇ ਸੱਤ ਸੋ ਕਿਸਾਨਾਂ ਦੀਆਂ ਸ਼ਹੀਦੀਆਂ ਨੂੰ ਭੁੱਲ ਗਈ ਹੈ। ਪੰਜਾਬ ਦੇ ਲੋਕ ਇਹਨਾਂ ਨੂੰ ਅਗਾਮੀ ਚੋਣਾਂ ਵਿੱਚ ਸਬਕ ਸਿਖਾਉਣ ਲਈ ਉਤਾਵਲੇ ਹਨ। ਇਸ ਮੌਕੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਚੋਣ ਜਾਬਤੇ ਦੀ ਉਡੀਕ ਕਰ ਰਹੇ ਹਨ। ਪੰਜਾਬ ਦੇ ਲੋਕ ਨਸਿਆ ਦੇ ਕਾਰੋਬਾਰ ਨੂੰ ਬੰਦ ਕਰਵਾਉਣ ਵਾਲਿਆ ਨੂੰ ਖਤਮ ਕਰਨ ਤੇ ਤੁਲੀ ਹੈ ਤਾਂ ਜੋ ਨਸ਼ਿਆਂ ਦਾ ਵਪਾਰ ਚੱਲ ਸਕੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੁਆਰਾ ਮੁੱਖ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ ਇਸ ਮੋਕੇ ਹੋਰਨਾਂ ਤੋ ਇਲਾਵਾ ਰਣਜੀਤ ਸਿੰਘ ਪਾਇਲ ਪੀ ਏ., ਬਲਵੰਤ ਰਾਮ ਪੱਪੂ, ਜਤਿੰਦਰ ਸਿੰਘ ਚੋਮੋ, ਨਿਰਭੈ ਸਿੰਘ ਗਿੱਲ ਬੇਰਕਲਾ, ਹਰਵਿੰਦਰ ਸਿੰਘ ਬਿੰਦੀ ਕੂਹਲੀ ਕਲਾ, ਹਰਪ੍ਰੀਤ ਸਿੰਘ ਲਹਿਲ, ਮੇਘ ਸਿੰਘ ਬੇਰਕਲ, ਮਨਪ੍ਰੀਤ ਸਿੰਘ ਘਲੋਟੀ, ਲਾਲਾ ਸਿੰਘ, ਜਸਪਾਲ ਸਿੰਘ ਪਾਲਾ ਚੋਮੋ, ਭਾਗ ਸਿੰਘ ਬੁਰਕੜਾ, ਹਰਦੀਪ ਸਿੰਘ ਅੜੈਚਾ, ਬਲਦੇਵ ਸਿੰਘ ਘੁਰਾਲਾ, ਕਮਿੱਕਰ ਸਿੰਘ ਜਗੇੜਾ, ਜਸਵੰਤ ਸਿੰਘ ਧਮੋਟ, ਪਰਦੀਪ ਸਿੰਘ ਘਣਗਸ ਗੁਰਪ੍ਰੀਤ ਸਿੰਘ, ਕਸ਼ਮੀਰਾ ਸਿੰਘ ਬਰਮਾਲੀਪੁਰ, ਜਸਵੀਰ ਸਿੰਘ ਹੁੰਜਣ, ਬਲਜਿੰਦਰ ਸਿੰਘ ਪੰਚ ਬੁਰਕੜਾ, ਜਸਵੀਰ ਸਿੰਘ ਸੀਹਾ ਦੋਦ ਜਨਰਲ ਮੈਨੇਜਰ, ਗੁਰਬਾਜ ਸਿੰਘ ਜੁਲਮਗੜ ਜਨਰਲ ਸਕੱਤਰ, ਭਗਤ ਸਿੰਘ ਮਿੰਟੂ ਸਿਉੜਾ ਮੀਡੀਆ ਕੁਆਰਡੀਨੇਟਰ ਤੋ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 75 ਸਾਲ ਤੋਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਲਟਕਾਏ ਪ੍ਰੋਜੈਕਟਾਂ ਨੂੰ ਆਪ ਸਰਕਾਰ ਨੇ ਪੂਰਾ ਕੀਤਾ- ਵਿਧਾਇਕ ਗ... ਅਗਲੀ ਖ਼ਬਰ ਸੇਂਟ ਮਦਰ ਟੇਰੇਸਾ ਸਕੂਲ ’ਚ ਬੋਰਡ ਪ੍ਰੀਖਿਆ ਓਰੀਐਂਟੇਸ਼ਨ ਅਤੇ ਮਾਪੇ-ਅਧਿਆਪਕ ਮੀਟਿੰਗ
Ad Position 24