29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮਾਛੀਵਾੜਾ ਸਾਹਿਬ, 29 ਨਵੰਬਰ (ਮਨੋਜ ਕੁਮਾਰ)- ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮਨਾਉਂਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਕੋਟ ਗੰਗੂ ਰਾਏ ਦੇ ਨਨਕਾਣਾ ਸਾਹਿਬ ਸਕੂਲ ਵਿਚ ਪਾਏ ਗਏ ਸ਼੍ਰੀ ਅਖੰਡ ਪਾਠ ਦੇ ਭੋਗ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ।ਤਸਵੀਰ : ਮਨੋਜ ਕੁਮਾਰ 30-11-2026
ਮਾਛੀਵਾੜਾ ਸਾਹਿਬ, 29 ਨਵੰਬਰ (ਮਨੋਜ ਕੁਮਾਰ)- ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮਨਾਉਂਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਕਿਹਾ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਸਥਾ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਜਿੱਤਣ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਇਨਾਮ ਵੀ ਦਿੱਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ, ਖੇਡਾਂ, ਧਾਰਮਿਕ ਤੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਲਈ ਵੀ ਇਨਾਮ ਦਿੱਤੇ ਗਏ। ਬੱਚਿਆਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਕਵਿਤਾਵਾਂ ਬੋਲੀਆਂ ਗਈਆਂ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਚਾਰ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਮੈਥ, ਸਾਇੰਸ, ਸਮਾਜਿਕ ਸਿੱਖਿਆ, ਆਰਟ ਅਤੇ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਵੀ ਲਾਈਆਂ ਗਈਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਪ੍ਰਭਜੋਤ ਕੌਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਉੱਤੇ ਚੱਲ ਕੇ ਇੱਕ ਚੰਗੇ ਇਨਸਾਨ ਬਣਨ ਲਈ ਵੀ ਪ੍ਰੇਰਨਾ ਦਿੱਤੀ ਗਈ ਤਾਂ ਜੋ ਅਸੀਂ ਇੱਕ ਚੰਗੇ ਸਮਾਜ ਦੇ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕੀਏ।
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਸਕੂਲ ਪੋਹੀੜ ਵਿਖੇ ‘ਪ੍ਰਿੰਸੀਪਲ ਤੇ ਮਾਪੇ ਦਿਵਸ’ ਦਾ ਆਯੋਜਨ ਅਗਲੀ ਖ਼ਬਰ ਸਵ. ਜਗਪਾਲ ਸਿੰਘ ਖੰਗੂੜਾ ਨੂੰ ਨਾਮਵਰ ਸ਼ਖ਼ਸਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ ਰਾਜਾ ਵੜਿੰਗ, ਰਵਨੀਤ ਬਿੱਟੂ, ਅੰਬਿਕਾ ਸੋਨ...
Ad Position 24