29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਕਟਾਹਰੀ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਅਤੇ ਬਜੁਰਗਾਂ ਨਾਲ ਵਿਸ਼ੇਸ਼ ਮੁਲਾਕਾਤ

ਰਾੜਾ ਸਾਹਿਬ, 29 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਕਟਾਹਰੀ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਅਤੇ ਬਜ਼ੁਰਗਾਂ ਨਾਲ ਸਰਪੰਚ ਮਨਦੀਪ ਸਿੰਘ ਪੰਨੂੰ ਦੀ ਅਗਵਾਈ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਤੀਰਥ ਯਾਤਰਾ ਯੋਜਨਾ ਸਬੰਧੀ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਉਪਰਾਲੇ ਦੇ ਤਜਰਬਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-11-2026
ਰਾੜਾ ਸਾਹਿਬ, 29 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਕਟਾਹਰੀ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਅਤੇ ਬਜ਼ੁਰਗਾਂ ਨਾਲ ਸਰਪੰਚ ਮਨਦੀਪ ਸਿੰਘ ਪੰਨੂੰ ਦੀ ਅਗਵਾਈ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਤੀਰਥ ਯਾਤਰਾ ਯੋਜਨਾ ਸਬੰਧੀ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਉਪਰਾਲੇ ਦੇ ਤਜਰਬਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸੰਗਤਾਂ ਅਤੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਇਹ ਉਪਰਾਲਾ ਯਾਦਗਾਰੀ ਅਤੇ ਇਤਿਹਾਸਕ ਹੈ, ਜਿਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੁਲਾਕਾਤ ਦੌਰਾਨ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਬੁਆਣੀ ਡਾਇਰੈਕਟਰ ਨੈਂਸ਼ਨਲ ਖੰਡ ਮਿੱਲ ਨਵੀਂ ਦਿੱਲੀ, ਹਰਜੰਗ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਜੀਵਨ ਸਿੰਘ ਪੰਚ, ਕਮਿੱਕਰ ਸਿੰਘ, ਸਤਨਾਮ ਸਿੰਘ, ਰਾਮਦਿਆਲ ਸਿੰਘ ਪੰਚ, ਦਵਿੰਦਰ ਸਿੰਘ ਟੀਟੂ, ਰਮਨਦੀਪ ਸਿੰਘ ਕਾਲਾ, ਅਮਰ ਸਿੰਘ, ਗੋਰਖਾ, ਗਾਗੋ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਤੀਰਥ ਯਾਤਰੀ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸਿਹੌੜਾ ’ਚ ਘਰ-ਘਰ ਸੰਪਰਕ ਮੁਹਿਮ
Ad Position 24