29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਲਿਆਉਣੀ ਜ਼ਰੂਰੀ- ਬੱਬਲੂ ਲੋਪੋਂ

ਮਾਛੀਵਾੜਾ ਸਾਹਿਬ, 29 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪਿੰਡ ਰਹੀਮਾਬਾਦ ਖ਼ੁਰਦ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ਵਿਚ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਵਿੱਢੀ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੋਕ ਹਿਤਾਂ ਲਈ ਲੜਾਈ ਲੜ ਰਹੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਮਾਛੀਵਾੜਾ ਸਾਹਿਬ, 29 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪਿੰਡ ਰਹੀਮਾਬਾਦ ਖ਼ੁਰਦ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ਵਿਚ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਵਿੱਢੀ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੋਕ ਹਿਤਾਂ ਲਈ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟ ਕੇ ਆਪਣੀਆਂ ਤਜੌਰੀਆਂ ਭਰੀਆਂ ਪਰ ਅਕਾਲੀ ਦਲ ਵਾਰਿਸ ਪੰਜਾਬ ਨੇ ਇਸ ਲੁੱਟ ਖ਼ਿਲਾਫ਼ ਆਵਾਜ਼ ਉਠਾਈ ਅਤੇ ਨਾਲ ਹੀ ਸੂਬੇ ਦੇ ਪੰਥਕ ਮੁੱਦਿਆਂ ਨੂੰ ਉਠਾਇਆ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲੇ, ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਆਉਣ ’ਤੇ ਸੰਭਵ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਜੇਕਰ ਹੁਣ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਲਿਆਉਣੀ ਪਵੇਗੀ। ਇਸ ਮੌਕੇ ਉਨ੍ਹਾਂ ਨਾਲ ਮਨਰਾਜ ਸਿੰਘ ਲੁਬਾਣਗੜ੍ਹ, ਗੁਰਮੇਲ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਵਲੈਤ ਸਿੰਘ, ਬਸੰਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਨੌਸ਼ਹਿਰਵੀ ਦਾ ਛੇਵਾਂ ਯਾਦਗਾਰੀ ਸਾਹਿਤਿਕ ਸਮਾਗਮ ਕੱਲ੍ਹ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24