29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਾਤਰੀ ਗਲਬਾ ਮੁਹਿੰਮ ਦੌਰਾਨ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਵਲੋਂ ਥਾਣਾ ਸਦਰ ਖੰਨਾ ਦਾ ਅਚਨਚੇਤ ਨਿਰੀਖਣ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਵਲੋਂ ਅਪਰਾਧਾਂ ਨੂੰ ਠੱਲ੍ਹ ਪਾਉਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਚਲਾਏ ਜਾ ਰਹੇ ਨਾਈਟ ਡੋਮੀਨੇਸ਼ਨ ਅਭਿਆਨ ਦੌਰਾਨ ਐਸ. ਐਸ.

Ad Position 21
No active advertisement
ਅਜੀਤ ਡੈਸਕ 30-11-2026
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਵਲੋਂ ਅਪਰਾਧਾਂ ਨੂੰ ਠੱਲ੍ਹ ਪਾਉਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਚਲਾਏ ਜਾ ਰਹੇ ਨਾਈਟ ਡੋਮੀਨੇਸ਼ਨ ਅਭਿਆਨ ਦੌਰਾਨ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣਾ ਸਦਰ ਖੰਨਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ. ਐਸ. ਪੀ ਖੰਨਾ ਅਤੇ ਖੰਨਾ ਸਬ ਡਵੀਜ਼ਨ ਦੇ ਤਿੰਨ ਥਾਣਿਆਂ ਦੇ ਐਸ. ਐਚ. ਓ ਵੀ ਮੌਜੂਦ ਸਨ। ਨਿਰੀਖਣ ਦੌਰਾਨ ਐਸ. ਐਸ. ਪੀ ਨੇ ਥਾਣੇ ਦੇ ਪੁਲਿਸ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਥਾਣੇ ਦੇ ਕੰਮਕਾਜ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਨਿਰੀਖਣ ਦਾ ਮੁੱਖ ਮਕਸਦ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਅਪਰਾਧਾਂ ’ਤੇ ਕਾਬੂ ਪਾਉਣਾ ਸੀ। ਇਸ ਮੌਕੇ ਅਪਰਾਧ ਸਮੀਖਿਆ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਥਾਣਿਆਂ ਵਿੱਚ ਲੰਬਿਤ ਪਏ ਕੇਸਾਂ, ਚੱਲ ਰਹੀ ਜਾਂਚ ਦੀ ਪ੍ਰਗਤੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖਾਸ ਤੌਰ ’ਤੇ ਐਨ. ਡੀ. ਪੀ. ਐਸ ਐਕਟ ਤਹਿਤ ਦਰਜ ਮਾਮਲਿਆਂ ਦੀ ਜਾਂਚ ਅਤੇ ਉਨ੍ਹਾਂ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ। ਐਸ. ਐਸ. ਪੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮਾਮਲਿਆਂ ਦੀ ਜਾਂਚ ਸਮੇਂ ਸਿਰ ਮੁਕੰਮਲ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਨਾ ਵਰਤੀ ਜਾਵੇ। ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਕਰਦਿਆਂ ਤਸਕਰੀ ਦੇ ਨੈੱਟਵਰਕ ’ਤੇ ਵੀ ਨਜ਼ਰ ਰੱਖੀ ਜਾਵੇ। ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ। ਰਾਤ ਸਮੇਂ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ੱਕੀ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨਾਲ ਸਬੰਧਤ ਕਿਸੇ ਵੀ ਸਥਿਤੀ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖੰਨਾ ਪੁਲਿਸ ਅਪਰਾਧਾਂ ’ਤੇ ਕਾਬੂ ਪਾਉਣ, ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਦਾ ਮੁੱਖ ਮਕਸਦ ਇਲਾਕੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ-ਸਕੂਲ ਡਾਂਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24