ਡੀ. ਪੀ. ਐੱਸ. ਖੰਨਾ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵਲੋਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਤੇ ਵਾਯੂ ਸੈਨਾ ਮੈਡਲ ਨਾਲ ਸਨਮਾਨਿਤ ਏਅਰ ਮਾਰਸ਼ਲ ਤੇਜਬੀਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪਰਨੀਤ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵਲੋਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਤੇ ਵਾਯੂ ਸੈਨਾ ਮੈਡਲ ਨਾਲ ਸਨਮਾਨਿਤ ਏਅਰ ਮਾਰਸ਼ਲ ਤੇਜਬੀਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪਰਨੀਤ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਏਅਰ ਮਾਰਸ਼ਲ ਰੰਧਾਵਾ ਨੇ ਕਿਹਾ ਕਿ ਅਨੁਸ਼ਾਸਨ, ਦ੍ਰਿੜ੍ਹ ਇਰਾਦਾ ਤੇ ਆਤਮ- ਵਿਸ਼ਵਾਸ ਹੀ ਸਫ਼ਲਤਾ ਦੀ ਨੀਂਹ ਹਨ। ਉਨ੍ਹਾਂ ਨੇ ਮਾਰਚ ਪਾਸਟ ਅਤੇ ਵੱਖ-ਵੱਖ ਹਾਊਸਾਂ ਦੇ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਮੁੱਖ ਮਹਿਮਾਨ ਨੇ ਸ਼ਾਨਦਾਰ ਤਾਲਮੇਲ ਨਾਲ ਕੀਤੇ ਗਏ ਮਾਰਚ ਪਾਸਟ ਦੀ ਸਲਾਮੀ ਲਈ, ਜਿਸ ਤੋਂ ਬਾਅਦ ਸਕੂਲ ਬੈਂਡ ਵੱਲੋਂ ਮਨਮੋਹਕ ਪੇਸ਼ਕਾਰੀ ਦਿੱਤੀ ਗਈ। ਸਪੋਰਟਸ ਕੈਪਟਨ ਬ੍ਰਹਮਜੋਤ ਕੌਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਸਹੁੰ ਚੁਕਾਈ ਗਈ। ਮੁੱਖ ਮਹਿਮਾਨ ਨੇ ਗੁਬਾਰੇ ਛੱਡ ਕੇ ਅਤੇ ਸਕੂਲ ਦੇ ਨਾਮ ਵਾਲੀ ਤਖ਼ਤੀ ਛੱਡ ਕੇ ਖੇਡ ਦਿਵਸ ਦਾ ਰਸਮੀ ਉਦਘਾਟਨ ਕੀਤਾ। ਇਸ ਦਿਨ ਦਾ ਮੁੱਖ ਆਕਰਸ਼ਣ ਘੋੜਸਵਾਰੀ ਦਾ ਪ੍ਰਦਰਸ਼ਨ ਰਿਹਾ । ਰੱਸਾਕਸੀ ਦੇ ਮੁਕਾਬਲੇ ਦੌਰਾਨ ਦਰਸ਼ਕਾਂ ਦੇ ਜੋਸ਼ ਭਰੇ ਨਾਅਰਿਆਂ ਨਾਲ ਸਕੂਲ ਦਾ ਪੂਰਾ ਮਾਹੌਲ ਗੂੰਜ ਉੱਠਿਆ। ਸੀਨੀਅਰ ਲੜਕਿਆਂ ਅਤੇ ਲੜਕੀਆਂ ਦੀ ਸ਼੍ਰੇਣੀ ਵਿੱਚ ਕ੍ਰਮਵਾਰ ਜਮਾਤ ਬਾਰ੍ਹਵੀਂ-ਡੀ ਦੇ ਸਰਬਗੁਣਪਾਲ ਸਿੰਘ ਅਤੇ ਜਮਾਤ ਗਿਆਰ੍ਹਵੀਂ-ਡੀ ਦੀ ਵ੍ਰਿਤੀ ਧਾਮ ਨੂੰ ਬੈਸਟ ਐਥਲੀਟ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਜੂਨੀਅਰ ਵਰਗ ਵਿੱਚ ਜਮਾਤ ਅੱਠਵੀਂ-ਬੀ ਦੇ ਅਰਮਾਨ ਸਿੰਘ ਅਤੇ ਜਮਾਤ ਸੱਤਵੀਂ-ਏ ਦੀ ਇਸ਼ਕਿਰਤ ਕੌਰ ਨੂੰ ਉਨ੍ਹਾਂ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਅਤੇ ਐਥਲੈਟਿਕ ਹੁਨਰ ਲਈ ਕ੍ਰਮਵਾਰ ਬੈਸਟ ਐਥਲੀਟ ਚੁਣਿਆ ਗਿਆ। ਸਟੈਲੀਅਨਜ਼ ਹਾਊਸ ਨੂੰ ਬੈਸਟ ਹਾਊਸ ਆਫ਼ ਦ ਈਅਰ 2026 ਐਲਾਨਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਡੀ. ਐੱਸ. ਬੈਂਸ ਨੇ ਬੱਚਿਆਂ ਦੀ ਸ਼ਖ਼ਸੀਅਤ ਅਤੇ ਚਰਿੱਤਰ ਦੇ ਨਿਰਮਾਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਸਕੂਲ ਦੇ ਕੋਚਾਂ ਤੇ ਨੌਜਵਾਨ ਖਿਡਾਰੀਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਤੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਅੰਤ ਵਿਚ ਹੈੱਡ ਬੁਆਏ ਮਾਨ ਇੰਦਰ ਸਿੰਘ ਮੰਡੇਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਰਾਸ਼ਟਰੀ ਗਾਣ ਨਾਲ ਇਸ ਸ਼ਾਨਦਾਰ ਸਮਾਗਮ ਦੀ ਸਮਾਪਤੀ ਹੋਈ।