18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨਾਕਾਬੰਦੀ, ਸ਼ੱਕੀ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ <br/>

Ad Position 21
No active advertisement
ਅਜੀਤ ਡੈਸਕ 01-01-2026

ਮਹਿਲ ਕਲਾਂ, 31 ਦਸੰਬਰ (ਅਵਤਾਰ ਸਿੰਘ ਅਣਖੀ)-ਨਵੇਂ ਸਾਲ 2025 ਦੇ ਆਗਮਨ ਨੂੰ ਮੁੱਖ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੂਰੇ ਜ਼ਿਲ੍ਹੇ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਇਸ ਮੁਹਿੰਮ ਤਹਿਤ ਸਬ-ਡਵੀਜ਼ਨ ਮਹਿਲ ਕਲਾਂ ਦੇ ਵੱਖ-ਵੱਖ ਇਲਾਕਿਆਂ ਵਿਚ ਡੀ.ਐੱਸ.ਪੀ.ਜਸਪਾਲ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਗਈ, ਤਾਂ ਜੋ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਆਮ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਡੀ.ਐਸ.ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਸਥਾਨਕ ਪੁਲਿਸ ਵਲੋਂ ਆਉਣ-ਜਾਣ ਵਾਲੇ ਹਰ ਵਾਹਨ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ ਹੀ ਆਨ-ਲਾਈਨ ਚਲਾਨ ਕੱਟੇ ਜਾ ਰਹੇ ਹਨ | ਐੱਸ.ਐੱਚ.ਓ. ਸਰਬਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਖ਼ੁਦ ਵਾਹਨਾਂ ਦੀ ਤਲਾਸ਼ੀ ਲਈ | ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ, ਤਾਂ ਤੁਰੰਤ ਮਹਿਲ ਕਲਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਨਾਗਰਿਕਾਂ ਦੀ ਸੁਰੱਖਿਆ ਲਈ 24 ਘੰਟੇ ਤਾਇਨਾਤ ਹੈ ਅਤੇ ਹਰ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਲਾਕੇ 'ਚ ਵਿਚ ਅਮਨ-ਸ਼ਾਂਤੀ ਕਾਇਮ ਰਹੇ |

Ad Position 22
No active advertisement
ਪਿਛਲੀ ਖ਼ਬਰ ਰੂੜੇਕੇ ਕਲਾਂ ਦੇ ਕਈ ਪਰਿਵਾਰ ਅਕਾਲੀ ਦਲ ਪੁਨਰ ਸੁਰਜੀਤ ਛੱਡ ਕੇ ਅਕਾਲੀ ਦਲ ਬਾਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਪਿੰਡ ਕੁਰੜ ਦੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੇ ਸੁਲਝਾਇਆ <br/>
Ad Position 24