18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਰੂੜੇਕੇ ਕਲਾਂ ਦੇ ਕਈ ਪਰਿਵਾਰ ਅਕਾਲੀ ਦਲ ਪੁਨਰ ਸੁਰਜੀਤ ਛੱਡ ਕੇ ਅਕਾਲੀ ਦਲ ਬਾਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 01-01-2026
ਰੂੜੇਕੇ ਕਲਾਂ, 31 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਰੂੜੇਕੇ ਕਲਾਂ ਵਿਖੇ ਸਨਮਾਨਿਤ ਕਰਦਿਆਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਰੂੜੇਕੇ ਕਲਾਂ ਪਿੰਡ ਦੇ ਆਗੂ ਭੋਲਾ ਸਿੰਘ ਸਾਬਕਾ ਸਰਪੰਚ, ਜਥੇਦਾਰ ਸੁਖਵਿੰਦਰ ਸਿੰਘ, ਖਾਨੂੰ ਰਾਮ ਬਾਜ਼ੀਗਰ, ਨਾਇਬ ਸਿੰਘ ਸਾਬਕਾ ਪੰਚ, ਜਸਕਰਨ ਸਿੰਘ ਬੱਗੀ, ਭੂਰਾ ਸਿੰਘ ਪਰਿਵਾਰਾਂ ਸਮੇਤ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਆਪਣੇ ਨਿੱਜੀ ਹਿਤਾਂ ਲਈ ਅਕਾਲੀ ਵਰਕਰ ਅਹੁਦੇਦਾਰਾਂ ਨੂੰ ਗੁੰਮਰਾਹ ਕੀਤਾ ਸੀ | ਜਿਸ ਨੂੰ ਕਿ ਅਕਾਲੀ ਦਲ ਦੇ ਵਰਕਰ ਅਹੁਦੇਦਾਰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦੀ ਲੜਾਈ ਪੰਥ ਲਈ ਨਹੀਂ ਹੈ | ਉਨ੍ਹਾਂ ਦੇ ਲੜਾਈ ਆਪਣੇ ਪਰਿਵਾਰਕ ਮੈਂਬਰਾਂ ਨੂੰ ਅਹੁਦੇ ਦਿਵਾਉਣ ਦੀ ਹੈ | ਜਦੋਂ ਪੁਨਰ ਸੁਰਜੀਤ ਦੇ ਆਗੂ ਅਕਾਲੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ ਉਸ ਸਮੇਂ ਸਿੱਖ ਪੰਥ ਕਿਉਂ ਨਹੀਂ ਯਾਦ ਆਇਆ | ਇਸ ਮੌਕੇ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋਕੇ, ਯੂਥ ਆਗੂ ਰਣਜੀਤ ਸਿੰਘ ਕੁਲਾਰ ਧੌਲਾ, ਕਾਲਾ ਸਿੰਘ ਕੁਮੈਂਟਰ, ਦਰਸ਼ਨ ਸਿੰਘ ਕਾਕਾ, ਬੂਟਾ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਗਾਘੀ, ਜਥੇਦਾਰ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ, ਸਰਕਲ ਪ੍ਰਧਾਨ ਸੁਖਪਾਲ ਸਿੰਘ, ਸਮਰਾ ਪੱਖੋ ਕਲਾਂ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ <br/> ਅਗਲੀ ਖ਼ਬਰ ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨਾਕਾਬੰਦੀ, ਸ਼ੱਕੀ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ <br/>
Ad Position 24