ਤਪਾ ਮੰਡੀ, 1 ਜਨਵਰੀ (ਪ੍ਰਵੀਨ ਗਰਗ)-ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਮੁਹਿੰਮਾਂ ਸੂਬੇ ਦੇ ਆਉਣ ਵਾਲੇ ਭਵਿੱਖ ਲਈ ਚਾਨਣ ਮੁਨਾਰਾ ਸਾਬਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਸਾਨੂੰ ਜਿੱਤ ਦਾ ਫ਼ਤਵਾ ਦਿੱਤਾ ਹੈ ਅਸੀਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ | ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਪੰਜਾਬ 'ਚ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਡਾ: ਸੋਨਿਕਾ ਬਾਂਸਲ ਦੇ ਪਤੀ ਡਾ. ਬਾਲ ਚੰਦ ਬਾਂਸਲ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਸਿੰਘ ਧਾਲੀਵਾਲ, ਰਿੰਕਾ ਅਰੋੜਾ, ਰਾਜ ਮਾਰਕੰਡਾ, ਬਲਜੀਤ ਬਾਸੀ, ਹੈਰੀ ਧਾਲੀਵਾਲ, ਅਮਨ ਦਰਾਕਾ, ਅਮਿਤ ਢੀਂਗਰਾ, ਮਨੀਸ਼ ਕੁਮਾਰ, ਮੰਮੁ ਬਾਸੀ, ਜੱਸੀ ਪੁਰਬਾ, ਗਿਆਨੀ ਦਰਸ਼ਨ ਸਿੰਘ, ਦੀਪਕ ਆਦਿ ਪਾਰਟੀ ਵਰਕਰ ਮੌਜੂਦ ਸਨ |