20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਾਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ-ਲਿਬਰੇਸ਼ਨ <br/>

Ad Position 21
No active advertisement
ਅਜੀਤ ਡੈਸਕ 02-01-2026
ਮਹਿਲ ਕਲਾਂ, 1 ਜਨਵਰੀ (ਅਵਤਾਰ ਸਿੰਘ ਅਣਖੀ)-ਮਨਰੇਗਾ ਐਕਟ 'ਚ ਮਜ਼ਦੂਰ ਮਾਰੂ ਸੋਧਾਂ ਕਰਦੇ ਹੋਏ ਬਣਾਏ ਗਏ ਵਿਕਸਤ ਭਾਰਤ ਗਾਰੰਟੀ ਰੁਜ਼ਗਾਰ, ਆਜੀਵਿਕਾ ਮਿਸ਼ਨ (ਗ੍ਰਾਮੀਣ) ਜੀ ਰਾਮ ਜੀ ਐਕਟ ਰੱਦ ਕਰਵਾਏ ਜਾਣ, ਮਜ਼ਦੂਰ ਮਾਰੂ ਕਾਲੇ ਕਿਰਤ ਕੋਡ ਰੱਦ ਕਰਾਏ ਜਾਣ, ਬਿਜਲੀ ਐਕਟ 2025 ਰੱਦ ਕਰਾਏ ਜਾਣ, ਬੀਜ ਸੋਧ ਬਿੱਲ ਰੱਦ ਕਰਾਏ ਜਾਣ ਆਦਿ ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਪਿੰਡ ਰਾਏਸਰ ਪੰਜਾਬ ਦੀ ਬਾਬਾ ਜੀਵਨ ਸਿੰਘ ਧਰਮਸ਼ਾਲਾ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਇਕਾਈ ਆਗੂ ਕੁਲਦੀਪ ਸਿੰਘ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਵਲੋਂ ਮਨਰੇਗਾ ਐਕਟ 'ਚ ਮਜ਼ਦੂਰ ਮਾਰੂ ਸੋਧਾਂ ਕਰਦੇ ਹੋਏ ਮਜ਼ਦੂਰਾਂ ਤੋਂ ਰੁਜ਼ਗਾਰ ਦਾ ਹੱਕ ਖੋਹਿਆ ਜਾ ਰਿਹਾ, ਉੱਥੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਮਨਰੇਗਾ ਤਹਿਤ ਬਹੁਤ ਨਿਗੂਣਾ ਰੁਜ਼ਗਾਰ ਦਿੱਤਾ ਗਿਆ | ਇਸ ਤੋਂ ਇਲਾਵਾ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਤੁਰੰਤ ਬਿਨਾਂ ਸ਼ਰਤ ਰਿਹਾਈ ਦੀ ਮੰਗ ਵੀ ਕੀਤੀ ਗਈ | ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਮਨਰੇਗਾ ਤਹਿਤ 200 ਦਿਨ ਕੰਮ, 1000 ਰੁਪਏ ਦਿਹਾੜੀ ਅਤੇ ਹੋਰ ਮਜ਼ਦੂਰ ਮੰਗਾਂ ਨੂੰ ਲੈ ਕੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਇਲਾਵਾ 16 ਜਨਵਰੀ ਨੂੰ ਮਜ਼ਦੂਰ, ਕਿਸਾਨ ਮੁਲਾਜ਼ਮ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼, ਪੰਜਾਬ ਭਰ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਜਗਸੀਰ ਸਿੰਘ, ਰੂਪ ਸਿੰਘ, ਸੱਜਣ ਸਿੰਘ,ਕਾਲਾ ਸਿੰਘ, ਜਸਪਾਲ ਕੌਰ, ਰਾਜਵਿੰਦਰ ਕੌਰ, ਗਿਆਨ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਸੁਖਵਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਮਜ਼ਦੂਰ ਅÏਰਤਾਂ ਤੇ ਮਰਦ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਪੰਜਾਬ ਪੱਧਰ ਦੀ ਸਿਆਸਤ ਵਿਚ ਕੱਦ ਉੱਚਾ ਹੋਇਆ-ਮੱਲ੍ਹਾ <br/> ਅਗਲੀ ਖ਼ਬਰ ਮਜ਼ਦੂਰਾਂ ਨੇ 'ਮਨਰੇਗਾ ਰੁਜ਼ਗਾਰ ਬਚਾਓ' ਰੈਲੀਆਂ ਕਰ ਕੇ ਮਜ਼ਦੂਰ ਸਮਾਜ ਨੂੰ ਕੀਤਾ ਲਾਮਬੰਦ <br/>
Ad Position 24