22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਹਿਲ ਕਲਾਂ 'ਚ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ <br/>

Ad Position 21
No active advertisement
ਮਹਿਲ ਕਲਾਂ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰਜ਼ | ਤਸਵੀਰ: ਅਵਤਾਰ ਸਿੰਘ ਅਣਖੀ <br/> 02-01-2026
ਮਹਿਲ ਕਲਾਂ, 1 ਜਨਵਰੀ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਨੇ ਭਰਵੀਂ ਸ਼ਮੂਲੀਅਤ ਕੀਤੀ | ਬਲਾਕ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ, ਮੀਤ ਪ੍ਰਧਾਨ ਬਖਤੌਰ ਸਿੰਘ ਮੂੰਮ ਨੇ ਕਿਹਾ ਕਿ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਲਗਾਤਾਰ ਮੀਟਿੰਗਾਂ ਅਤੇ ਮੰਗ-ਪੱਤਰ ਸੌਂਪਣ ਦੇ ਬਾਵਜੂਦ ਸਰਕਾਰ ਵਲੋਂ ਪੈਨਸ਼ਨਰਜ਼ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੀਟਿੰਗਾਂ ਲਈ ਸਮਾਂ ਦੇ ਕੇ ਟਾਲਮਟੋਲ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਅਸਲ ਮਸਲਿਆਂ 'ਤੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾ ਰਿਹਾ | ਆਗੂਆਂ ਨੇ ਕਿਹਾ ਕਿ 2.59 ਫੈਕਟਰ ਅਨੁਸਾਰ ਬਕਾਇਆ ਰਹਿੰਦੀਆਂ, ਡੀ.ਏ. ਦੇ ਅਰਿਅਰਜ਼, ਕੈਸ਼ਲੈੱਸ ਮੈਡੀਕਲ ਸੁਵਿਧਾ ਸਮੇਤ ਹੋਰ ਅਹਿਮ ਮੰਗਾਂ ਸਬੰਧੀ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਕਈ ਵਾਰ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ, ਪਰ ਹਾਲੇ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਹੋਈ | ਉਨ੍ਹਾਂ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਿਰਫ਼ ਲਾਰੇ-ਲੱਪੇ ਲਗਾ ਕੇ ਪੈਨਸ਼ਨਰਜ਼ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੂਬੇ ਭਰ ਦੇ ਪੈਨਸ਼ਨਰਜ਼ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਆਗੂਆਂ ਨੇ ਸਪਸ਼ਟ ਕੀਤਾ ਕਿ ਜਥੇਬੰਦੀ ਦੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਦੀ ਰੂਪ ਰੇਖਾ ਪੰਜਾਬ ਬਾਡੀ ਦੀ ਮੀਟਿੰਗ ਵਿਚ ਤੈਅ ਕੀਤੀ ਜਾਵੇਗੀ | ਉਸ 'ਤੇ ਪੂਰੀ ਤਰ੍ਹਾਂ ਡਟ ਕੇ ਅਮਲ ਕੀਤਾ ਜਾਵੇਗਾ | ਇਸ ਮੌਕੇ ਆਗੂ ਅਮਰਜੀਤ ਸਿੰਘ ਮਹਿਲ ਖ਼ੁਰਦ, ਨਿਰਪਾਲ ਸਿੰਘ ਜਲਾਲਦੀਵਾਲ, ਰਾਜ ਕੁਮਾਰ ਨਿਹਾਲੂਵਾਲ, ਨਛੱਤਰ ਸਿੰਘ ਛਾਪਾ, ਠਾਕੁਰ ਸਿੰਘ ਮੂੰਮ, ਮਾਸਟਰ ਦਲਬੀਰ ਸਿੰਘ ਵਜੀਦਕੇ, ਕੇਵਲ ਸਿੰਘ ਗਹਿਲ, ਜੱਗਾ ਸਿੰਘ ਮਹਿਲ ਖ਼ੁਰਦ, ਰੂਪ ਸਿੰਘ ਗਹਿਲ, ਅਜਮੇਰ ਸਿੰਘ ਕਾਲਸਾਂ, ਵਰਿੰਦਰ ਸਿੰਘ, ਕਰਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਦਾ ਸਾਲਾਨਾ ਸਮਾਗਮ 10 ਤੋਂ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ <br/>
Ad Position 24