ਤਪਾ ਮੰਡੀ, 1 ਜਨਵਰੀ (ਪ੍ਰਵੀਨ ਗਰਗ)-ਨਵੇਂ ਸਾਲ ਦੇ ਪਹਿਲੇ ਦਿਨ ਜਿੱਥੇ ਸ਼ਹਿਰ ਵਾਸੀ ਵੱਡੀ ਗਿਣਤੀ 'ਚ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਏ | ਉੱਥੇ ਸ੍ਰੀ ਸਾਲਾਸਰ ਧਾਮ ਵਿਖੇ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਸ੍ਰੀ ਬਾਲਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਮਨੋਕਾਮਨਾ ਕੀਤੀ | ਇਸ ਦੌਰਾਨ ਸ਼ਰਧਾਲੂਆਂ ਨੇ ਸ਼੍ਰੀ ਹਨੂਮਾਨ ਚਾਲੀਸਾ ਦੇ ਪਾਠ ਕੀਤੇ | ਗੱਲਬਾਤ ਦੌਰਾਨ ਪ੍ਰਦੀਪ ਮੌੜ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਵੇਂ ਸਾਲ ਦੀ ਆਮਦ ਮੌਕੇ ਸਾਲਾਸਰ ਧਾਮ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ ਅਤੇ ਨਵੇਂ ਸਾਲ ਦੀ ਸ਼ੁਰੂਆਤ ਨਵੇਂ ਸੰਕਲਪਾਂ ਨਾਲ ਹੋਣੀ ਚਾਹੀਦੀ ਹੈ | ਇਸ ਮੌਕੇ ਬਾਲੀ ਮੌੜ, ਰਜਿੰਦਰ ਢਿਲਵਾਂ, ਮੋਜੀ ਧੌਲਾ, ਬੰਟੀ ਸਟੂਡੀਓ, ਡਾ: ਅਜੇ, ਭੋਲਾ ਮੋੜ ਆਦਿ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |