03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 03-01-2026
ਬਰਨਾਲਾ, 2 ਜਨਵਰੀ (ਅਸ਼ੋਕ ਭਾਰਤੀ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਸੀਟੂ ਰਜਿ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਰਾਹੀਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੀਟੂ ਦੇ ਸੂਬਾਈ ਪ੍ਰਧਾਨ ਸਾਥੀ ਸ਼ੇਰ ਸਿੰਘ, ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝਲੂਰ, ਸੂਬਾ ਸਕੱਤਰ ਸੀਲਾ ਫਰਵਾਹੀ, ਆਂਗਣਵਾੜੀ ਵਰਕਰ ਯੂਨੀਅਨ ਦੇ ਹਰਪਾਲ ਕੌਰ ਬਰਨਾਲਾ, ਜ਼ਿਲ੍ਹਾ ਆਗੂ ਮੱਘਰ ਸਿੰਘ ਉਪਲੀ, ਸੂਬਾ ਆਗੂ ਮਾਨ ਸਿੰਘ ਗੁਰਮ ਅਤੇ ਸਾਥੀ ਪ੍ਰੀਤਮ ਸਿੰਘ ਸਹਿਜੜਾ ਨੇ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ ਨੂੰ ਹੂ-ਬਹੂ ਬਹਾਲ ਕਰ ਕੇ ਲਾਗੂ ਕਰਨ ਦੇ ਨਾਲ-ਨਾਲ ਮੰਗ ਆਧਾਰਤ ਪੇਂਡੂ ਰੁਜ਼ਗਾਰ ਗਰੰਟੀ ਤਹਿਤ ਕੰਮ ਦੇ ਦਿਨ 100 ਤੋਂ ਵਧਾ ਕੇ 200 ਸਾਲਾਨਾ ਅਤੇ ਦਿਹਾੜੀ ਵਧਾ ਕੇ 700 ਪ੍ਰਤੀ ਦਿਨ ਕੀਤੀ ਜਾਵੇ, ਪਿਛਲੇ ਕੀਤੇ ਕੰਮਾਂ ਦੀ ਪੇਮੈਂਟ ਜਲਦੀ ਕੀਤੀ ਜਾਵੇ, ਬੰਦ ਕੰਮ ਚਾਲੂ ਕੀਤੇ ਜਾਣ, ਮਜ਼ਦੂਰਾਂ ਦੀ ਹਾਜ਼ਰੀ ਕੰਮ ਸ਼ੁਰੂ ਕਰਨ ਅਤੇ ਬੰਦ ਕਰਨ ਦੇ ਥਾਂ ਉੱਪਰ ਹੀ ਪਹਿਲਾਂ ਵਾਂਗ ਲਾਈ ਜਾਵੇ, ਮਗਨਰੇਗਾ ਦੇ ਕੰਮਾਂ 'ਚ ਠੇਕੇਦਾਰੀ ਅਤੇ ਮਸ਼ੀਨਰੀ ਦੀ ਵਰਤੋਂ ਬੰਦ ਕੀਤੀ ਜਾਵੇ, ਕੰਮ ਦੌਰਾਨ ਵਰਕਰ ਦੀ ਐਕਸੀਡੈਂਟਲ ਜਾਂ ਜ਼ਹਿਰੀਲੇ ਜਾਨਵਰ ਦੇ ਕੱਟੇ ਜਾਣ ਜਾਂ ਬਿਮਾਰ ਹੋਣ ਕਾਰਨ ਮੌਤ ਹੋ ਜਾਣ 'ਤੇ ਐਕਸਗਰੇਸੀਆ ਗ੍ਰਾਂਟ ਦੀ ਰਕਮ ਵਧਾ ਕੇ 10 ਲੱਖ ਰੁਪਏ ਪੀੜਤ ਵਾਰਸਾਂ ਨੂੰ ਦਿੱਤੀ ਜਾਵੇ, ਕੇਰਲਾ ਦੀ ਖੱਬੇ ਪੱਖੀ ਸਰਕਾਰ ਵਾਂਗੂੰ ਮਗਨਰੇਗਾ ਵਰਕਰਾਂ ਵਰਗਾ ਕਾਨੂੰਨ ਬਣਾ ਕੇ ਸ਼ਹਿਰੀ ਬੇਰੁਜ਼ਗਾਰ ਮਜ਼ਦੂਰਾਂ ਨੂੰ ਵੀ ਕੰਮ ਦੀ ਗਰੰਟੀ ਦਿੱਤੀ ਜਾਵੇ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਜੀ ਰਾਮ ਜੀ ਕਾਨੂੰਨ ਲਿਆ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਜਾਵੇਗਾ | ਇਸ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ | ਆਗੂਆਂ ਨੇ 16 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਪੱਧਰੀ ਧਰਨੇ 'ਚ ਵੀ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਕਮੇਟੀ ਦੇ ਪ੍ਰਧਾਨ ਕਾਮਰੇਡ ਜੀਤ ਸਿੰਘ ਪੱਖੋ ਕਲਾਂ, ਮੀਤ ਪ੍ਰਧਾਨ ਹਰਬੰਸ ਸਿੰਘ ਕੱਟੂ, ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਉੱਪਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਮਨਰੇਗਾ ਕਾਨੂੰਨਾਂ ਨੂੰ ਬਹਾਲ ਕਰਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ...
Ad Position 24