03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-01-2026
ਬਰਨਾਲਾ, 2 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਸਰਕਾਰ ਦੀ ਸਹਿ 'ਤੇ ਪੰਜਾਬ ਦੀ ਸਪੈਸ਼ਲ ਪੁਲਿਸ ਤੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਬੇਜ਼ਮੀਨੇ ਕਿਸਾਨ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੇ ਹੱਕ ਦੇ ਲਈ ਲੜਦੇ ਹਨ ਅਤੇ ਜ਼ਮੀਨ ਦੀ ਕਾਣੀ ਵੰਡ ਨੂੰ ਖ਼ਤਮ ਕਰ ਕੇ ਇਕ ਬਰਾਬਰੀ ਵਾਲਾ ਸਮਾਜ ਲਿਆਉਣਾ ਚਾਹੁੰਦੇ ਹਨ ਜਿਸ ਦੇ ਬਦੌਲਤ ਉਹ ਪਿਛਲੇ ਸਮਿਆਂ ਦੇ ਵਿਚ ਪਿੰਡਾਂ ਵਿਚ ਪੰਚਾਇਤੀ ਜ਼ਮੀਨ, ਨਜ਼ੂਲ ਜ਼ਮੀਨਾਂ, ਗ਼ਰੀਬਾਂ ਮਜ਼ਦੂਰਾਂ ਲਈ ਪੰਜ ਮਰਲੇ ਪਲਾਟ ਅਤੇ ਲੈਂਡ ਸੀਲਿੰਗ ਐਕਟ ਲਾਗੂ ਕਰਵਾਉਣ ਲਈ ਸੰਘਰਸ਼ ਦੇ ਰਾਹ 'ਤੇ ਉੱਤਰੇ ਹੋਏ ਹਨ | ਆਗੂਆਂ ਕਿਹਾ ਕਿ ਮਜ਼ਦੂਰ ਆਗੂ ਦੀ ਗਿ੍ਫ਼ਤਾਰੀ ਕਰ ਕੇ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਸ ਤੋਂ ਇਲਾਵਾ ਆਈ.ਟੀ.ਆਈ ਦੇ ਵਿਚ ਸਿੱਖਿਆਰਥੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਵਿਖੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਪ੍ਰੋਫੈਸਰ ਆਪਣੀ ਰੈਗੂਲਰ ਭਰਤੀ ਦੀ ਮੰਗ ਨੂੰ ਲੈ ਕੇ ਲਗਾਤਾਰ ਹੜਤਾਲ 'ਤੇ ਹਨ | ਜਿਸ ਕਰ ਕੇ ਉਨ੍ਹਾਂ ਦੀ ਟਰੇਨਿੰਗ ਵਿਚ ਸਮੱਸਿਆਵਾਂ ਆ ਰਹੀਆਂ ਹਨ | ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਇੰਸਟਰਕਟਰਾਂ ਦੇ ਇਸ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ ਇੰਸਟਰਕਟਰ ਯੂਨੀਅਨ ਵਲੋਂ 5 ਜਨਵਰੀ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵੱਖ-ਵੱਖ ਆਈ.ਟੀ.ਆਈਜ਼ ਤੋਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਦੇ ਅਰਸ਼ਦੀਪ ਸਿੰਘ, ਜਸ਼ਨਦੀਪ ਸਿੰਘ, ਮਨਿੰਦਰ ਸਿੰਘ, ਮਹਿਕਦੀਪ ਸਿੰਘ, ਹਰਜੀਤ ਸਿੰਘ, ਹਰਸਿਮਰਨ ਕੌਰ, ਕਮਲਪ੍ਰੀਤ ਕੌਰ, ਪਿ੍ੰਸਪਾਲ ਸਿੰਘ, ਪ੍ਰਭਜੋਤ ਸਿੰਘ, ਕਮਲਵੀਰ ਸਿੰਘ, ਪ੍ਰਵੀਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੀਆਂ ਜੇਲ੍ਹਾਂ ਵਿਚੋਂ 55 ਜੰਗੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਭਾਰਤ ਸਰਕਾਰ ਨੂੰ ਵਿਸ਼ੇਸ਼ ਯਤਨ ਕਰਨੇ ਚਾਹੀ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ
Ad Position 24