03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾਣਗੇ-ਵਿਧਾਇਕ ਲਾਭ ਸਿੰਘ ਉੱਗੋਕੇ <br/>

Ad Position 21
No active advertisement
ਅਜੀਤ ਡੈਸਕ 03-01-2026
ਤਪਾ ਮੰਡੀ, 2 ਜਨਵਰੀ (ਵਿਜੇ ਸ਼ਰਮਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਭਦੌੜ ਦਾ ਵੀ ਵਿਕਾਸ ਵੱਡੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਹਲਕਾ ਭਦੌੜ ਦੀ ਦਿੱਖ ਵਿਚ ਹੋਰ ਵਾਧਾ ਹੋ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਰਦਿਆਂ ਕਿਹਾ ਕਿ ਤਪਾ ਸ਼ਹਿਰ ਅੰਦਰ 40 ਲੱਖ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਵਾਲਾ ਬਾਜ਼ਾਰ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜਿਸ ਵਿਚ ਸੀਵਰੇਜ, ਪਾਣੀ ਦੀ ਪਾਈਪ ਤੋਂ ਬਾਅਦ 80 ਐਮ.ਐਮ. ਦੀ ਇੰਟਰਲਾਕ ਟਾਈਲ ਲਗਾਈ ਜਾਵੇਗੀ ਤਾਂ ਜੋ ਸ਼ਹਿਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨੂੰ ਪੰਜ ਕਰੋੜ ਰੁਪਿਆ ਗਲੀਆਂ-ਨਾਲੀਆਂ ਅਤੇ ਪੰਜ ਕਰੋੜ ਰੁਪਿਆ ਲੁੱਕ ਵਾਲੀਆਂ ਸੜਕਾਂ ਦਾ ਆਇਆ ਹੈ | ਨਗਰ ਕੌਂਸਲ ਵਲੋਂ ਪੂਰੇ ਸ਼ਹਿਰ ਅੰਦਰ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਜਿਸ ਤਹਿਤ ਸੀ.ਸੀ.ਟੀ.ਵੀ. ਕੈਮਰਿਆਂ ਦੇ ਪੋਲ ਅਤੇ ਤਾਰਾਂ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਤਾਂ ਜੋ ਸ਼ਹਿਰ ਅੰਦਰ ਹੋ ਰਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ | ਉਨ੍ਹਾਂ ਕਿਹਾ ਕਿ ਦਰਾਜ਼ ਰੋਡ, ਘੜੈਲੀ ਰੋਡ, ਘੁੰਨਸ ਰੋਡ, ਮਾਤਾ ਦਾਤੀ ਰੋਡ ਦਾ ਕੰਮ ਚੱਲ ਰਿਹਾ ਹੈ ਜੋ ਕਿ ਆਉਣ ਵਾਲੇ ਦਿਨਾਂ ਵਿਚ ਮੁਕੰਮਲ ਹੋ ਜਾਵੇਗਾ | ਉਨ੍ਹਾਂ ਕਿਹਾ ਤਿੰਨ ਕਰੋੜ ਦੀ ਲਾਗਤ ਨਾਲ ਪੂਰੇ ਸ਼ਹਿਰ ਅੰਦਰ ਵਾਟਰ ਸਪਲਾਈ ਦਾ ਕੰਮ ਮੁਕੰਮਲ ਹੋ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ | ਇਸ ਮੌਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿੱਧੂ, ਸਿਟੀ ਇੰਚਾਰਜ ਕਰਮਜੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਡਾਕਟਰ ਸੋਨਿਕਾ ਬਾਂਸਲ ਦੇ ਪਤੀ ਡਾਕਟਰ ਬਾਲ ਚੰਦ ਬਾਂਸਲ, ਸਰਕਲ ਪ੍ਰਧਾਨ ਬਲਜੀਤ ਸਿੰਘ ਬਾਸੀ, ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਸਾਬਕਾ ਪ੍ਰਧਾਨ ਨਰਾਇਣ ਸਿੰਘ ਪੰਧੇਰ, ਰਿੰਕਾ ਛਾਬੜਾ, ਗੁਰਚਰਨ ਸਿੰਘ ਗਿਆਨੀ, ਦੀਪਕ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਪੱਤਰਕਾਰਾਂ 'ਤੇ ਪੁਲਿਸ ਕੇਸ ਦਰਜ ਕਰਨ ਦੀ ਨਿਖੇਧੀ ਅਗਲੀ ਖ਼ਬਰ ਦਿਵਿਆਂਗ ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>
Ad Position 24