ਟੱਲੇਵਾਲ, 2 ਜਨਵਰੀ (ਸੋਨੀ ਚੀਮਾ)-ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਇਮਾਨਦਾਰ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ | ਜਿਸ ਕਰ ਕੇ ਆਗੂ ਅਤੇ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ | ਇਹ ਸ਼ਬਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ ਛੀਨੀਵਾਲ ਖ਼ੁਰਦ ਨੂੰ ਹਲਕਾ ਮਹਿਲ ਕਲਾਂ ਦਾ ਕਿਸਾਨ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ ਅਤੇ ਇਹ ਸਭ ਕੁੱਝ ਲੋਕਾਂ ਦੇ ਸਹਿਯੋਗ ਮਿਹਨਤੀ ਵਰਕਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ | ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਸਤਵਿੰਦਰ ਸਿੰਘ ਪੀਤਾ, ਲਖਵਿੰਦਰ ਸਿੰਘ ਸੰਮਤੀ ਮੈਂਬਰ ਵੀ ਹਾਜ਼ਰ ਸਨ |