03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਸੂਬਾ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 03-01-2026
ਬਰਨਾਲਾ, 2 ਜਨਵਰੀ (ਅਸ਼ੋਕ ਭਾਰਤੀ)-ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਸੂਬਾਈ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਸਾਂਝੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਲਈ 9 ਜਨਵਰੀ ਤੱਕ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾਵੇਗਾ | ਜਥੇਬੰਦੀ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਅਤੇ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮ ਸਿੱਧ ਹੋਈ | ਜਥੇਬੰਦੀ ਨੇ ਹੁਕਮਰਾਨਾਂ 'ਤੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਇਕ ਦੂਜੇ ਨੂੰ ਪਾਸ ਦੇ ਕੇ ਲੋਕ ਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ | ਜਥੇਬੰਦੀ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਲਾਈਨਮੈਨਾਂ ਨੂੰ ਬਿਨਾਂ ਕਿਸੇ ਵਿੱਤੀ ਲਾਭ ਜੇ.ਈ ਦਾ ਕੋਡ ਜਾਰੀ ਕਰਨ ਦਾ ਵਿਰੋਧ ਕੀਤਾ | ਉਨ੍ਹਾਂ ਮੰਗ ਕੀਤੀ ਕਿ ਲਾਈਨਮੈਨਾਂ ਦੀ ਤਰੱਕੀ ਕਰ ਕੇ ਉਨ੍ਹਾਂ ਨੂੰ ਜੇ.ਈ ਬਣਾ ਕੇ ਕੋਡ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਇਦਾਦ ਨੂੰ ਸਰਕਾਰ ਵੇਚਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਟਿਆਲਾ ਬਡੂੰਗਰ ਸਥਿਤ 90 ਏਕੜ ਜ਼ਮੀਨ ਨੂੰ ਵੇਚਣ ਲਈ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਆਗੂਆਂ ਨੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਵਿਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਸੂਬਾਈ ਆਗੂ ਪੁਰਨ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਹਰਵਿੰਦਰ ਸਿੰਘ ਚੱਠਾ, ਰਾਮ ਚੰਦਰ ਸਿੰਘ ਖਾਈ, ਬਲਜੀਤ ਸਿੰਘ ਬਰਾੜ, ਰਾਜਿੰਦਰ ਸਿੰਘ ਨਿੰਮਾ, ਪ੍ਰਤਿਪਾਲ ਲਾਡੀ, ਰਵੀ ਲੌਂਗੋਵਾਲ, ਗੁਰਦੀਪ ਸਿੰਘ ਬੋਲੜਕਲਾ, ਦਰਸ਼ਨ ਸਿੰਘ ਰਾਜੀਆ, ਜਗਜੀਤ ਸਿੰਘ ਮੱਤੀ, ਰਿਸੂ ਅਰੋੜਾ ਸਮੇਤ ਸਰਕਲ ਕਮੇਟੀ ਤੇ ਡਵੀਜ਼ਨ ਕਮੇਟੀ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਰੁਪਿੰਦਰ ਬੱਬੂ ਮਿੱਤਲ ਨੂੰ ਸਦਮਾ-ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਭੁਪਿੰਦਰ ਸਿੰਘ ਭਿੰਦਾ ਛੀਨੀਵਾਲ ਖ਼ੁਰਦ ਨੂੰ ਕਿਸਾਨ ਵਿੰਗ ਦਾ ਬਲਾਕ ਪ੍ਰਧਾਨ ਕੀਤਾ ਨਿਯੁਕਤ <br/>
Ad Position 24