04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪ੍ਰਕਾਸ਼ ਪੁਰਬ ਸਬੰਧੀ ਪਿੰਡ ਉਗੋਕੇ ਦੇ ਗੁਰਦੁਆਰਾ ਸਿੱਧ ਭੋਇ ਵਲੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਸ਼ਹਿਣਾ, 2 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਉਗੋਕੇ ਦੇ ਗੁਰਦੁਆਰਾ ਸਿੱਧ ਭੋਇ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਭਾਈ ਮੰਦਰ ਸਿੰਘ ਮੌੜ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਭਾਈ ਜਗਸੀਰ ਸਿੰਘ ਧੌਲਾ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸ ਪੇਸ਼ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਵਾਈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ | ਨੌਜਵਾਨ ਵਰਗ ਵਲੋਂ ਗਠਿਤ ਕੀਤੀ ਲੰਗਰ ਕਮੇਟੀ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ | ਇਸ ਮੌਕੇ ਸਰਪੰਚ ਰਾਮ ਸਿੰਘ ਦਿਉਲ, ਮਾ: ਭਜਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਦਰਸ਼ਨ ਸਿੰਘ, ਜਗਰੂਪ ਸਿੰਘ, ਬਿੰਦਰ ਸਿੰਘ ਭੰਦੌਲ ਖ਼ਜ਼ਾਨਚੀ, ਹਰਵਿੰਦਰ ਸਿੰਘ ਸਹਾਇਕ ਖ਼ਜ਼ਾਨਚੀ, ਡਾ: ਜਗਸੀਰ ਸਿੰਘ, ਰਾਜ ਸਿੰਘ, ਗੁਰਮੇਲ ਸਿੰਘ, ਬਲਵੀਰ ਸਿੰਘ ਆਦਿ ਕਮੇਟੀ ਆਗੂ ਹਾਜ਼ਰ ਸਨ | ਪਿੰਡ ਵਿਚ ਅੱਠ ਥਾਂ 'ਤੇ ਪੜਾਅ ਲਗਾਏ ਗਏ ਸਨ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਨੈੱਟਬਾਲ ਵਿਚ ਸੋਨ ਤਗਮਾ ਜੇਤੂ ਟੀਮ ਦੀ ਖਿਡਾਰਨ ਦਾ ਪਿੰਡ ਸੰਤਪੁਰਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ <br/>
Ad Position 24