04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-01-2026
ਭਦੌੜ, 2 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪੁੱਜੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਦੁਆਰਾ 2025 ਦੌਰਾਨ ਪੈਨਸ਼ਨਰਜ਼ ਨੂੰ ਲਗਾਏ ਲਾਰੇ ਲੱਪਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਪ੍ਰਧਾਨ ਮਾ: ਰਣਧੀਰ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ, ਸਕੱਤਰ ਬਲਵਿੰਦਰ ਸਿੰਘ ਭਲੇਰੀਆ ਅਤੇ ਵਿੱਤ ਸਕੱਤਰ ਮਾ: ਬਲਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰੀ ਐਸੋਸੀਏਸ਼ਨ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਵਾਰ-ਵਾਰ ਮੀਟਿੰਗਾਂ ਕਰ ਕੇ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਵਲੋਂ ਪੈਨਸ਼ਨਰਜ਼ ਦੀਆਂ ਲੰਮੇ ਸਮੇਂ ਲਟਕਦੀਆਂ ਹੱਕੀ ਮੰਗਾਂ ਨੂੰ ਸਰਕਾਰ ਦੇ ਅਧਿਕਾਰੀਆਂ ਵਲੋਂ ਪੂਰੀ ਤਰ੍ਹਾਂ ਅਣਗ”ੌਲਿਆ ਕਰ ਕੇ ਪੈਨਸ਼ਨਰਜ਼ ਨੂੰ ਖੱਜਲ ਖ਼ੁਆਰ ਕਰਨ ਦੀ ਨੀਤੀ ਅਪਣਾਈ ਗਈ ਹੈ | ਉਕਤ ਆਗੂਆਂ ਨੇ ਕਿਹਾ ਕਿ 2.59 ਗੁਣਾਂਕ ਅਨੁਸਾਰ ਰਹਿੰਦਾ ਬਕਾਇਆ, ਡੀ.ਏ., ਕੈਸਲੈਸ ਮੈਡੀਕਲ ਸੁਵਿਧਾ ਸਮੇਤ ਹੋਰ ਅਹਿਮ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਮੰਗਾਂ ਪ੍ਰਤੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਵਲੋਂ ਮੰਗਾਂ ਪ੍ਰਤੀ ਕੋਈ ਗ਼ੌਰ ਨਹੀਂ ਕੀਤੀ ਗਈ | ਜਿਸ ਨੂੰ ਲੈ ਕੇ ਪੈਨਸ਼ਨਰਜ਼ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਮੇਂ ਡਾ: ਅਮਰ ਸਿੰਘ, ਮਾ: ਬਲਦੇਵ ਸਿੰਘ ਕੈਨੇਡਾ, ਮਾ: ਅਮਰਜੀਤ ਚੌਧਰੀ, ਮਿੱਠੂ ਸਿੰਘ ਜੰਗੀਆਣਾ, ਦਰਸ਼ਨ ਸਿੰਘ ਪਟਵਾਰੀ, ਗੰਢਾ ਸਿੰਘ, ਬਿੱਕਰ ਸਿੰਘ, ਦਰਸ਼ਨ ਸਿੰਘ ਜੈਦ, ਗੁਰਜੰਟ ਸਿੰਘ ਜੰਗੀਆਣਾ, ਨਗਿੰਦਰ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ ਵੈਦ, ਦਰਬਾਰਾ ਸਿੰਘ, ਰਾਮ ਕੁਮਾਰ ਅਤੇ ਬਾਲ ਕ੍ਰਿਸ਼ਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਰਵਿੰਦਰ ਸਿੰਘ ਰੰਮੀ ਢਿੱਲੋਂ ਜ਼ਿਲ੍ਹਾ ਸ਼ਹਿਰੀ ਅਤੇ ਤਰਨਜੀਤ ਸਿੰਘ ਦੁੱਗਲ ਜ਼ਿਲ੍... ਅਗਲੀ ਖ਼ਬਰ ਪ੍ਰਕਾਸ਼ ਪੁਰਬ ਸਬੰਧੀ ਪਿੰਡ ਉਗੋਕੇ ਦੇ ਗੁਰਦੁਆਰਾ ਸਿੱਧ ਭੋਇ ਵਲੋਂ ਨਗਰ ਕੀਰਤਨ ਸਜਾਇਆ <br/>
Ad Position 24