03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੀ.ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ ਮਿਤੀ 10 ਸਤੰਬਰ 2019 ਨੂੰ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਕ੍ਰਿਸ਼ਨਦੀਪ ਉਰਫ਼ ਘੋਲੂ ਪੱੁਤਰ ਮੱਖਣ ਸਿੰਘ ਵਾਸੀ ਸੂਜਾ ਪੱਤੀ ਨੇੜੇ ਸੂਆ ਸੰਘੇੜਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 14 ਮਈ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 66 ਕੇ.ਵੀ. ਗਰਿੱਡ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24