ਰੂੜੇਕੇ ਕਲਾਂ, 3 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੇ ਨਵ ਨਿਯੁਕਤ ਮੁੱਖ ਅਫ਼ਸਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਢਿੱਲ ਨਹੀਂ ਦਿੱਤੀ ਜਾਵੇਗੀ | ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜੇਕਰ ਕੋਈ ਇਲਾਕੇ ਵਿਚ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ 'ਚ ਇਲਾਕੇ ਦੀਆਂ ਪੰਚਾਇਤਾਂ ਤੇ ਮੁਹਤਬਰ ਵਿਅਕਤੀ ਪੁਲਿਸ ਦਾ ਸਾਥ ਦੇਣ ਤਾਂ ਕਿ ਸਾਰੇ ਰਲ ਕੇ ਨਸ਼ੇ ਦਾ ਖ਼ਾਤਮਾ ਕਰ ਸਕੀਏ | ਜੇਕਰ ਇਲਾਕੇ ਵਿਚ ਕੋਈ ਨੌਜਵਾਨ ਨਸ਼ੇ ਕਰਨ ਦਾ ਆਦੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ ਉਸ ਦਾ ਇਲਾਜ ਵੀ ਕਰਵਾਇਆ ਜਾਵੇਗਾ | ਇਲਾਕੇ ਦਾ ਕੋਈ ਵੀ ਵਿਅਕਤੀ ਪਾਬੰਦੀਸੁਦਾ ਨਸ਼ੇ ਦੀ ਵਰਤੋਂ ਨਾ ਕਰੇ | ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਨਸ਼ਾ ਕਰਦਾ ਜਾਂ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ | ਇਸ ਮੌਕੇ ਸਬ ਇੰਸਪੈਕਟਰ ਮਨਜੀਤ ਸਿੰਘ, ਸਹਾਇਕ ਥਾਣੇਦਾਰ ਭੋਲਾ ਸਿੰਘ ਹਾਜ਼ਰ ਸਨ |