04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆਰਜ਼ੀ ਸਮਾਂ ਪੂਰਾ ਹੋਣ ਦੇ ਬਾਵਜੂਦ ਅੰਗਰੇਜ਼ੀ ਲੈਕਚਰਾਰ ਨੇ ਸਕੂਲ 'ਚ ਨਹੀਂ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 04-01-2026
ਤਪਾ ਮੰਡੀ, 3 ਜਨਵਰੀ (ਪ੍ਰਵੀਨ ਗਰਗ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਦੀ ਪਸਵਕ ਕਮੇਟੀ ਮੈਂਬਰਾਂ ਅਤੇ ਮਾਪਿਆਂ ਨੇ ਅੰਗਰੇਜ਼ੀ ਲੈਕਚਰਾਰ ਵਲੋਂ ਸਕੂਲ 'ਚ ਹਾਜ਼ਰ ਨਾ ਹੋਣ ਨੂੰ ਲੈ ਕੇ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਸਵਕ ਕਮੇਟੀ ਦੇ ਮੈਂਬਰਾਂ ਕੌਂਸਲਰ ਧਰਮਪਾਲ ਸ਼ਰਮਾ, ਸਾਬਕਾ ਕੌਂਸਲਰ ਦਵਿੰਦਰ ਕੁਮਾਰ ਟੀਟੂ ਦੀਕਸ਼ਿਤ, ਰਾਜ ਸਿੰਘ, ਵਿੱਕੀ ਬੇਪ੍ਰਵਾਹ, ਮੋਨੂੰ ਸ਼ਰਮਾ ਅਤੇ ਰਾਜਵੰਤ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਕੂਲ ਵਿਚ ਕੁਲ 912 ਵਿਦਿਆਰਥੀ ਹਨ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਕੁੱਲ 424 ਵਿਦਿਆਰਥੀ ਪੜ੍ਹਦੇ ਹਨ | ਅੰਗਰੇਜ਼ੀ ਲੈਕਚਰਾਰ ਦੇ ਹਾਜ਼ਰ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਅੰਗਰੇਜ਼ੀ ਲੈਕਚਰਾਰ ਜੋ ਡੈਪੂਟੇਸ਼ਨ ਤੇ ਬਠਿੰਡਾ ਇਕ ਸਰਕਾਰੀ ਸਕੂਲ ਵਿਚ ਗਏ ਹੋਏ ਸਨ ਦਾ ਆਰਜ਼ੀ ਡਿਊਟੀ ਦਾ ਸਮਾਂ ਪੂਰਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਸਕੂਲ ਵਿਚ ਹਾਜ਼ਰ ਹੋਣਾ ਮੁਨਾਸਬ ਹੀ ਨਹੀਂ ਸਮਝਿਆ, ਜਿਸ ਕਾਰਨ ਸਕੂਲੀ ਬੱਚਿਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਵਿਚ ਪਹਿਲਾਂ ਹੀ 14 ਪੋਸਟਾਂ ਖ਼ਾਲੀ ਪਈਆਂ ਹਨ, ਜਿਨ੍ਹਾਂ ਵਿਚ 1 ਪੋਸਟ ਪਿ੍ੰਸੀਪਲ, ਲੈਕਚਰਾਰ ਦੀਆਂ 4, ਮਾਸਟਰ ਕੇਡਰ ਦੀਆਂ 4 ਪੋਸਟਾਂ ਤੋਂ ਇਲਾਵਾ ਐਸ.ਐਲ.ਏ ਦੀਆਂ 2, ਲਾਇਬੇ੍ਰਰੀਅਨ ਦੀ 1, ਚਪੜਾਸੀ ਦੀ 1 ਅਤੇ ਚੌਕੀਦਾਰ ਦੀ ਇਕ ਪੋਸਟ ਖ਼ਾਲੀ ਹੈ | ਜਿੰਨਾ ਕਾਰਨ ਸਕੂਲੀ ਬੱਚਿਆਂ ਅਤੇ ਮਾਪਿਆਂ 'ਚ ਰੋਸ ਪਾਇਆ ਜਾ ਰਿਹਾ ਹੈ, ਜਿਸ ਸਬੰਧੀ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਵਿਭਾਗ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾ ਚੁੱਕੇ ਹਨ | ਇਸ ਮੌਕੇ ਕਮੇਟੀ ਮੈਂਬਰਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਜਲਦ ਹੀ ਸਕੂਲ ਵਿਚ ਅੰਗਰੇਜ਼ੀ ਲੈਕਚਰਾਰ ਨੇ ਹਾਜ਼ਰੀ ਨਾ ਭਰੀ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਜਦ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤ ਇੰਦਰ ਸਿੰਘ ਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਜ਼ਿਲ੍ਹੇ ਤੋਂ ਬਾਹਰ ਦਾ ਹੋਣ ਕਰ ਕੇ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ | ਹੁਣ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ, ਲੈਕਚਰਾਰ ਦੀ ਡੈਪੂਟੇਸ਼ਨ 'ਚ ਵਾਧਾ ਨਹੀਂ ਹੋਣ ਦਿੱਤਾ ਜਾਵੇਗਾ | ਉੱਧਰ ਦੂਜੇ ਪਾਸੇ ਜਦ ਇਸ ਸਬੰਧੀ ਐਸ.ਡੀ.ਐਮ ਤਪਾ ਆਯੂਸ਼ ਗੋਇਲ ਆਈ.ਏ.ਐਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਗੱਲ ਕਰ ਕੇ ਪਤਾ ਕਰਦੇ ਹਨ | ਸਕੂਲ ਇੰਚਾਰਜ ਨੇ ਕਿਹਾ ਕਿ ਉਨ੍ਹਾਂ ਅੰਗਰੇਜ਼ੀ ਲੈਕਚਰਾਰ ਦੇ ਸਕੂਲ ਵਿਚ ਹਾਜ਼ਰ ਨਾ ਹੋਣ ਸਬੰਧੀ ਇਕ ਪੱਤਰ ਡੀ.ਈ.ਓ ਦਫ਼ਤਰ ਨੂੰ ਮੇਲ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ <br/>
Ad Position 24