04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਨਰਿੰਦਰ ਅਰੋੜਾ)-ਬਰਨਾਲਾ ਟੀ. ਪੁਆਇੰਟ ਨੇੜੇ ਸੜਕ ਦੁਰਘਟਨਾ ਵਿਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ (19) ਅਤੇ ਸਨੀ ਸਿੰਘ (21) ਪੁੱਤਰ ਅੰਗਰੇਜ਼ ਸਿੰਘ ਵਾਸੀ ਦਿਆਲਪੁਰਾ ਮਿਰਜ਼ਾ ਜ਼ਿਲ੍ਹਾ ਬਠਿੰਡਾ ਆਪਣੀ ਰਿਸ਼ਤੇਦਾਰੀ ਵਿਚ ਬਰਨਾਲਾ ਆਏ ਹੋਏ ਸਨ | ਬੀਤੀ ਰਾਤ ਕਰੀਬ 10 ਵਜੇ ਦੋਵੇਂ ਭਰਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਜਦੋਂ ਉਹ ਟੀ. ਪੁਆਇੰਟ ਨੇੜੇ ਪਹੁੰਚੇ ਤਾਂ ਕਿਸੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ | ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਲਿਆਂਦਾ ਗਿਆ | ਜਿੱਥੇ ਡਾਕਟਰੀ ਟੀਮ ਵਲੋਂ ਸਨੀ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਮਿ੍ਤਕ ਦੇਹ ਨੂੰ ਮੌਰਚਰੀ ਵਿਚ ਰੱਖ ਦਿੱਤਾ ਅਤੇ ਲਵਪ੍ਰੀਤ ਸਿੰਘ ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ ਹੈ | ਜਦੋਂ ਇਸ ਮਾਮਲੇ ਸਬੰਧੀ ਥਾਣਾ ਸਿਟੀ-2 ਬਰਨਾਲਾ ਦੇ ਐਸ.ਐੱਚ.ਓ. ਚਰਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਬਿਆਨ ਲਿਖਣ ਤੋਂ ਬਾਅਦ ਜੋ ਵੀ ਅਗਲੀ ਕਾਰਵਾਈ ਹੋਵੇਗੀ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਆਰਜ਼ੀ ਸਮਾਂ ਪੂਰਾ ਹੋਣ ਦੇ ਬਾਵਜੂਦ ਅੰਗਰੇਜ਼ੀ ਲੈਕਚਰਾਰ ਨੇ ਸਕੂਲ 'ਚ ਨਹੀਂ ਭਰੀ ਹਾਜ਼ਰੀ
Ad Position 24