04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਸਥਾਨਕ ਗਰਚਾ ਰੋਡ ਤੋਂ ਇਕ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਿਮੀ ਪਤਨੀ ਗੱਗੀ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਗਰਚਾ ਰੋਡ ਬਰਨਾਲਾ ਤੇ ਖੜੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਹੌਲਦਾਰ ਸਿਮਰਜੀਤ ਸਿੰਘ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 37 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/>
Ad Position 24