ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਸਥਾਨਕ ਦਸਹਿਰਾ ਗਰਾਊਾਡ ਨਜ਼ਦੀਕ ਚਾਰ ਵਿਅਕਤੀਆਂ ਨੂੰ 37 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਮੀਤ ਸਿੰਘ ਗੋਪੀ ਪੱੁਤਰ ਬਲਵਿੰਦਰ ਸਿੰਘ, ਵਿਕਾਸ ਸਿੰਘ ਕਾਕੂ ਪੱੁਤਰ ਬਲਵੰਤ ਸਿੰਘ, ਕੁਲਵਿੰਦਰ ਸ਼ਰਮਾ ਪੱੁਤਰ ਭੋਲਾ ਰਾਮ, ਸੁਖਦੇਵ ਸਿੰਘ ਪੱੁਤਰ ਮੁਖਤਿਆਰ ਸਿੰਘ ਵਾਸੀਆਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਦਸਹਿਰਾ ਗਰਾਊਾਡ ਨਜ਼ਦੀਕ ਨਸ਼ਾ ਵੇਚਣ ਦੀ ਤਾਕ ਵਿਚ ਹਨ ਤਾਂ ਐਸ.ਆਈ. ਮਨਪ੍ਰੀਤ ਕੌਰ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਚਾਰੋਂ ਜਣਿਆਂ ਨੂੰ 37 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |