04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

20 ਗੱੁਟ ਚਾਈਨਾ ਡੋਰ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਸਥਾਨਕ ਅਨਾਜ ਮੰਡੀ ਬਰਨਾਲਾ ਵਿਖੇ ਚਾਈਨਾ ਡੋਰ ਵੇਚਦੇ ਵਿਅਕਤੀ ਨੂੰ 20 ਗੱੁਟਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਇਸਾਂਤ ਗੋਇਲ ਪੱੁਤਰ ਰਾਮ ਕੁਮਾਰ ਵਾਸੀ ਸੇਖਾ ਫਾਟਕ ਨੇੜੇ ਸ਼ਿਵ ਮੱਠ ਬਰਨਾਲਾ ਚਾਈਨਾ ਡੋਰ ਵੇਚਣ ਦਾ ਆਦੀ ਹੈ | ਜੋ ਕਿ ਅੱਜ ਵੀ ਅਨਾਜ ਮੰਡੀ ਬਰਨਾਲਾ ਵਿਖੇ ਖੜ੍ਹਾ ਚਾਈਨਾ ਡੋਰ ਵੇਚ ਰਿਹਾ ਹੈ | ਉਕਤ ਵਿਅਕਤੀ ਨੂੰ 20 ਗੱੁਟ ਚਾਈਨਾ ਡੋਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਨਵੀਂ ਇਕਾਈ ਰਾਮਗੜ੍ਹ ਦੀ ਚੋਣ <br/> ਅਗਲੀ ਖ਼ਬਰ 37 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀ ਕਾਬੂ
Ad Position 24