ਤਪਾ ਮੰਡੀ, 3 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ 130 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸੁਮਨਦੀਪ ਸਿੰਘ ਢਿੱਲੋਂ ਪੁੱਤਰ ਜਾਗਰ ਸਿੰਘ ਵਾਸੀ ਢਿੱਲੋਂ ਪੱਤੀ ਰਾਈਆ ਜੋ ਬਾਹਰੋਂ ਨਸ਼ੀਲੀਆਂ ਗੋਲੀਆਂ ਸਸਤੇ ਭਾਅ ਤੇ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਸੁਆ ਪੱਟੜੀ ਆਲੀਕੇ ਰੋਡ ਤਪਾ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਖੜ੍ਹਾ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 130 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਕਾਬੂ ਕੀਤਾ | ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਹੈ |