ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿੱਕੀ ਸਿੰਘ ਪੱੁਤਰ ਮਲਕੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ ਤਾਂ ਹੌਲਦਾਰ ਰੀਤੂ ਰਾਣੀ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |