05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜਗਜੀਤਪੁਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਸ਼ਹਿਣਾ, 3 ਜਨਵਰੀ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪੱਖੋ ਕੈਂਚੀਆਂ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਰਮਿੰਦਰ ਸਿੰਘ ਪਾਲੀ ਵਲੋਂ ਪੰਜ ਪਿਆਰੇ ਸਾਹਿਬਾਨ ਤੇ ਗੁਰਦੁਆਰਾ ਕਮੇਟੀ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ | ਇਸ ਸਮੇਂ ਪੱਖੋ ਕੈਂਚੀਆਂ ਦੇ ਸਮੂਹ ਸਨਅਤਕਾਰ ਤੇ ਦੁਕਾਨਦਾਰ ਵੀ ਹਾਜ਼ਰ ਸਨ | ਟੋਲ ਪਲਾਜ਼ਾ ਨੇੜੇ ਸਮੂਹ ਕੋਠਿਆਂ ਵਾਲਿਆਂ ਵਲੋਂ ਬਰੈਡ ਪਕੌੜਿਆਂ ਦੇ ਲੰਗਰ ਲਗਾਏ ਅਤੇ ਧਾਰਮਿਕ ਆਗੂ ਬਾਬਾ ਬੇਅੰਤ ਕੌਰ ਵਲਾੋ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਪਿੰਡ ਵਿਚ ਵੱਖ-ਵੱਖ ਪੱਤੀਆਂ ਵਿਚ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਸੰਗਤਾਂ ਵਲੋਂ ਪੂਰਨ ਮਰਿਆਦਾ ਅਨੁਸਾਰ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨੌਜਵਾਨ ਵਲੰਟੀਅਰਾਂ ਵਲੋਂ ਸਫ਼ਾਈ ਕੀਤੀ ਗਈ | ਢਾਡੀ ਸੁਰਿੰਦਰ ਸਿੰਘ ਸਹੌਰ ਵਲੋਂ ਧਾਰਮਿਕ ਪ੍ਰਸੰਗ ਪੇਸ਼ ਕੀਤੇ ਗਏ | ਰਾਗੀ ਕੁਲਦੀਪ ਸਿੰਘ ਅਤੇ ਬਲਵੰਤ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਰਾਮ ਸਿੰਘ, ਖ਼ਜ਼ਾਨਚੀ ਦਰਸ਼ਨ ਸਿੰਘ, ਮੱਖਣ ਸਿੰਘ, ਕਾਲਾ ਸਿੰਘ ਸਿੱਧੂ, ਸੁਖਦੇਵ ਸਿੰਘ, ਬਲਵੀਰ ਸਿੰਘ ਸਿੱਧੂ, ਸੁਖਮੰਦਰ ਸਿੰਘ ਅਤੇ ਜਗਰਾਜ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24