05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਲਜੀਤ ਸਿੰਘ ਢਿੱਲੋਂ ਨੇ ਬਤੌਰ ਸਿਟੀ ਇੰਚਾਰਜ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-01-2026
ਤਪਾ ਮੰਡੀ, 3 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੁਲਿਸ ਚੌਂਕੀ ਸਿਟੀ ਤਪਾ ਵਿਖੇ ਬਲਜੀਤ ਸਿੰਘ ਢਿੱਲੋਂ ਨੇ ਸਿਟੀ ਇੰਚਾਰਜ ਵਜੋਂ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਇਲਾਕੇ ਅੰਦਰ ਨਸ਼ਾ ਤਸਕਰਾਂ, ਚੋਰ, ਲੁਟੇਰਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸ਼ਹਿਰ 'ਚ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਦੱਸ ਦੇਈਏ ਕਿ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪਹਿਲਾਂ ਵੀ ਤਪਾ ਸਿਟੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਜਸਵੀਰ ਕੌਰ, ਹੌਲਦਾਰ ਗੁਰਪਿਆਰ ਸਿੰਘ, ਹੌਲਦਾਰ ਸੰਦੀਪ ਸਿੰਘ, ਹੌਲਦਾਰ ਗੁਰਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 16 ਨੂੰ ਡੀ.ਸੀ. ਦਫ਼ਤਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ 'ਚ ਪਿੰਡ-ਪਿੰਡ ਮੀਟ... ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24