ਭਦੌੜ, 3 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਬਚਿੱਤਰ ਸਿੰਘ ਜੀ ਵਲੋਂ ਸ਼ੁਰੂ ਕੀਤੀ ਗਈ ਅਖੰਡ ਪਾਠਾਂ ਦੀ ਲੜੀ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਇਸ ਵਾਰ ਵੀ ਦੀਪਗੜ੍ਹ ਦੇ ਗੁਰੂਘਰ ਵਿਖੇ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਤੇ ਪਾਠ ਦੇ ਭੋਗ ਸ਼ਰਧਾ ਤੇ ਸਤਿਕਾਰ ਸਹਿਤ ਪਾਏ ਗਏ ਜਿਸ ਵਿਚ ਪਿੰਡ ਦੀ ਸੰਗਤ ਸਮੇਤ ਇਲਾਕੇ ਦੇ ਦੂਰ ਦੁਰੇਡੇ ਪਿੰਡਾਂ ਵਿਚੋਂ ਵੀ ਸੰਗਤ ਨੇ ਭਰਵੀਂ ਹਾਜ਼ਰੀ ਲਗਵਾਈ¢ ਗੁਰੂ ਘਰ ਦੀ ਸੇਵਾਦਾਰ ਬੀਬੀ ਚਰਨਜੀਤ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ 29 ਅਖੰਡ ਪਾਠਾਂ ਦੇ ਸਮਾਪਤੀ ਸਮਾਗਮ ਮੌਕੇ ਬਾਬਾ ਜੀਤ ਸਿੰਘ ਮਲੋ ਸ਼ਹੀਦ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਬਾਬਾ ਬਚਿੱਤਰ ਸਿੰਘ ਦੇ ਸੇਵਾ ਅਤੇ ਸਿਮਰਨ ਵਾਲੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਦੁਆਰਾ ਇਲਾਕੇ ਦੀ ਸੰਗਤ ਨੂੰ ਗੁਰਬਾਣੀ ਤੇ ਗੁਰਮਤਿ ਨਾਲ ਜੋੜਨ ਲਈ ਕੀਤੇ ਗਏ ਅਣਥੱਕ ਯਤਨਾਂ ਬਾਰੇ ਖ਼ੁਲਾਸਾ ਕੀਤਾ¢ ਅਖੰਡ ਪਾਠਾਂ ਦੌਰਾਨ ਸੇਵਾ ਨਿਭਾਉਣ ਵਾਲੇ ਪਾਠੀ ਸਿੰਘ ਭਾਈ ਅਮਰਜੀਤ ਸਿੰਘ, ਭਾਈ ਬਿੰਦਰ ਸਿੰਘ, ਭਾਈ ਸਤਿਨਾਮ ਸਿੰਘ ਰਾਮਗੜ੍ਹ, ਭਾਈ ਪਰਮਜੀਤ ਸਿੰਘ ਰਾਮਗੜ੍ਹ, ਭਾਈ ਬਲਦੇਵ ਸਿੰਘ ਤਲਵੰਡੀ, ਭਾਈ ਤੇਜਾ ਸਿੰਘ ਕੋਟੜਾ, ਭਾਈ ਮੁਖ਼ਤਿਆਰ ਸਿੰਘ ਚੋਟੀਆਂ, ਭਾਈ ਬਲਵਿੰਦਰ ਸਿੰਘ ਜਿਊਣ ਵਾਲਾ, ਭਾਈ ਅਰਸ਼ਦੀਪ ਸਿੰਘ ਟੱਲੇਵਾਲ, ਭਾਈ ਮਨਜਿੰਦਰ ਸਿੰਘ ਟੱਲੇਵਾਲ ਅਤੇ ਬਾਬਾ ਬੱਗਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ¢ ਜਰਨੈਲ ਸਿੰਘ ਸਪੁੱਤਰ ਸਾਬਕਾ ਸਰਪੰਚ ਜਗਤਾਰ ਸਿੰਘ ਢਿੱਲੋਂ ਵਲੋਂ ਬੀਬੀ ਚਰਨਜੀਤ ਕੌਰ ਢਿੱਲੋਂ, ਜਸਮੀਨ ਕੌਰ, ਅੰਮਿ੍ਤਪਾਲ ਕੌਰ, ਸੁਭਦੀਪ ਕੌਰ, ਸੰਦੀਪ ਕੌਰ, ਜਸਨੂਰ ਕੌਰ, ਹਰਮਨਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੂੰ ਗੁਰੂਘਰ ਦੀ ਸੇਵਾ ਬਦਲੇ ਸ਼ਾਲਾਂ ਨਾਲ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸਰਪੰਚ ਅੰਗਰੇਜ਼ ਸਿੰਘ ਢਿੱਲੋਂ, ਅਜੈਬ ਸਿੰਘ ਢਿੱਲੋਂ, ਬਲਦੇਵ ਸਿੰਘ ਢਿੱਲੋਂ, ਤਕਵਿੰਦਰ ਸਿੰਘ ਢਿੱਲੋਂ, ਨਿਰਮਲ ਸਿੰਘ ਪੰਚ, ਜਰਨੈਲ ਸਿੰਘ ਪ੍ਰਧਾਨ, ਕਰਮ ਸਿੰਘ ਢਿੱਲੋਂ, ਲਖਵੀਰ ਸਿੰਘ ਛੀਨੀਵਾਲ ਕਲਾਂ, ਅਜੈਬ ਸਿੰਘ ਜੌਹਲ, ਗੁਰਮੇਲ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਢਿੱਲੋਂ ਅਤੇ ਭਗਵਾਨ ਸਿੰਘ ਆਦਿ ਹਾਜ਼ਰ ਸਨ |