ਮਹਿਲ ਕਲਾਂ, 4 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇ: ਨਾਥ ਸਿੰਘ ਹਮੀਦੀ ਦੀ ਸਿਫ਼ਾਰਿਸ਼ 'ਤੇ ਪਾਰਟੀ ਲਈ ਅਣਥੱਕ ਸੇਵਾਵਾਂ ਨਿਭਾਉਣ ਵਾਲੇ ਮਿਹਨਤੀ ਆਗੂ ਕੁਲਵੰਤ ਸਿੰਘ ਜਗਦੇ ਕੁਰੜ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਬੀ.ਸੀ. ਵਿੰਗ ਦਾ ਪ੍ਰਧਾਨ ਅਤੇ ਹਰਜਿੰਦਰ ਸਿੰਘ ਮਾਂਗੇਵਾਲ ਨੂੰ ਸਰਕਲ ਠੁੱਲੀਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਜਥੇ: ਹਮੀਦੀ ਨੇ ਜਥੇਦਾਰ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀਆਂ ਬੀ.ਸੀ. ਵਰਗ ਨੂੰ ਅਕਾਲੀ ਦਲ ਨਾਲ ਹੋਰ ਮਜ਼ਬੂਤੀ ਨਾਲ ਜੋੜਨਗੀਆਂ | ਨਵ-ਨਿਯੁਕਤ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ ਸਰਕਲ ਪ੍ਰਧਾਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ, ਵਧੇਰੇ ਲਗਨ ਮਿਹਨਤ ਨਿਭਾਉਂਦੇ ਹੋਏ ਭਵਿੱਖ ਵਿਚ ਬੀ.ਸੀ. ਵਰਗ ਨੂੰ ਅਕਾਲੀ ਦਲ ਦੇ ਮੁੱਖ ਧੁਰੇ ਨਾਲ ਜੋੜਨ ਲਈ ਪਾਰਟੀ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਸੰਪਰਕ ਮੁਹਿੰਮ ਦੀ ਅਰੰਭਤਾ ਕਰਨਗੇ | ਉਨ੍ਹਾਂ ਸਮੂਹ ਬੀ.ਸੀ. ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਨਾਲ ਜੁੜਨ ਦੀ ਅਪੀਲ ਕੀਤੀ |