13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਹਨੇਕੇ ਵਿਖੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026

ਰੂੜੇਕੇ ਕਲਾਂ, 4 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਦਸ਼ਮੇਸ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਹਨੇਕੇ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਭਾਈ ਲਖਵਿੰਦਰ ਸਿੰਘ ਕਾਹਨੇਕੇ ਪ੍ਰਧਾਨ ਦੀਵਾਨ ਟੋਡਰ ਮੱਡ ਵਿਰਾਸਤੀ ਫਾਊਾਡੇੇਸ਼ਨ ਪੰਜਾਬ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਤੇ ਕਵੀਸਰ ਭਾਈ ਬੇਅੰਤ ਸਿੰਘ ਕਾਹਨੇਕੇ, ਕਵੀਸ਼ਰ ਭਾਈ ਪੂਰਨ ਸਿੰਘ ਕਾਹਨੇਕੇ ਦੇ ਜਥਿਆਂ ਨੇ ਸਿੱਖ ਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਨਿਹੰਗ ਸਿੰਘਾਂ ਵਲੋਂ ਸ਼ਾਸਤਰ ਵਿੱਦਿਆ ਦੇ ਜੌਹਰ ਦਿਖਾਏ ਗਏ | ਧਾਰਮਿਕ ਖੇਤਰ ਵਿਚੋਂ ਆਈਆਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪ੍ਰਧਾਨ ਮਲਕੀਤ ਸਿੰਘ ਖਾਲਸਾ, ਭਾਈ ਲਖਵਿੰਦਰ ਸਿੰਘ ਕਾਹਨੇਕੇ, ਰਾਮ ਸਿੰਘ, ਸੇਵਕ ਸਿੰਘ, ਜਸਵਿੰਦਰ ਸਿੰਘ ਕਾਲਾ, ਹਰਬੰਸ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਥਾਂ ਥਾਂ ਲੰਗਰ ਲਗਾਏ ਗਏ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਕੁਲਵੰਤ ਸਿੰਘ ਜਗਦੇ ਹਲਕਾ ਪ੍ਰਧਾਨ ਅਤੇ ਹਰਜਿੰਦਰ ਸਿੰਘ ਮਾਂਗੇਵਾਲ ਸਰਕਲ ਠੁੱਲ...
Ad Position 24