ਰੂੜੇਕੇ ਕਲਾਂ, 4 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਹਨੇਕੇ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਪ੍ਰਧਾਨ ਮਲਕੀਤ ਸਿੰਘ ਖਾਲਸਾ, ਭਾਈ ਲਖਵਿੰਦਰ ਸਿੰਘ ਕਾਹਨੇਕੇ, ਰਾਮ ਸਿੰਘ, ਸੇਵਕ ਸਿੰਘ, ਜਸਵਿੰਦਰ ਸਿੰਘ ਕਾਲਾ, ਹਰਬੰਸ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ ਨੇ ਦੱਸਿਆ ਕਿ ਜੀ.ਐਸ. ਸਕੂਲ ਧੌਲਾਂ ਦੇ ਵਿਦਿਆਰਥੀਆਂ ਵਲੋਂ ਚੇਅਰਮੈਨ ਰਿਸ਼ਵ ਜੈਨ ਅਤੇ ਐਮ.ਡੀ. ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਇਲਾਕੇ ਵਿਚ ਹੁੰਦੇ ਧਾਰਮਿਕ ਪ੍ਰੋਗਰਾਮਾਂ ਅਤੇ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਬੈਂਡ ਦੀ ਸੇਵਾ ਕੀਤੀ ਜਾਂਦੀ ਹੈ ਜੋ ਕਿ ਵਿੱਦਿਅਕ ਸੰਸਥਾ ਦਾ ਸਲਾਘਾਯੋਗ ਉੱਦਮ ਹੈ |