13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੋਕ ਵਿਰੋਧੀ ਬਿੱਲਾਂ ਖ਼ਿਲਾਫ਼ 16 ਦੇ ਬਰਨਾਲਾ ਰੋਸ ਧਰਨੇ ਦੀ ਤਿਆਰੀ 'ਚ ਪਿੰਡਾਂ ਅੰਦਰ ਢੋਲ ਮਾਰਚ, ਚੇਤਨਾ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 05-01-2026

ਮਹਿਲ ਕਲਾਂ, 4 ਜਨਵਰੀ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ 16 ਜਨਵਰੀ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡ-ਪਿੰਡ ਲਾਮਬੰਦੀ ਦੀ ਮੁਹਿੰਮ ਚਲਾਈ ਗਈ | ਇਸ ਤਹਿਤ ਬਲਾਕ ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ, ਬਾਹਮਣੀਆਂ, ਕੁਤਬਾ, ਬਾਹਮਣੀਆਂ, ਗੰਗੋਹਰ, ਹਰਦਾਸਪੁਰਾ, ਛਾਪਾ, ਪੰਡੋਰੀ, ਕੁਰੜ, ਠੁੱਲੀਵਾਲ, ਮਾਂਗੇਵਾਲ ਆਦਿ ਦਰਜਨਾਂ ਪਿੰਡਾਂ 'ਚ ਢੋਲ ਮਾਰਚ, ਮੋਟਰਸਾਈਕਲ ਮਾਰਚ ਕਰ ਕੇ ਚੇਤਨਾ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਭਾਕਿਯੂ ਡਕੌਂਦਾ-ਧਨੇਰ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭਾਕਿਯੂ ਉਗਰਾਹਾਂ ਦੇ ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਮਨਜੀਤ ਸਿੰਘ ਛਾਪਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਰਾਹੀਂ ਕੇਂਦਰ ਸਰਕਾਰ ਬਿਜਲੀ ਵੰਡ ਪ੍ਰਣਾਲੀ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਦੀ ਤਿਆਰੀ ਕਰ ਰਹੀ ਹੈ | ਬੀਜ ਸੋਧ ਬਿੱਲ 2025 ਰਾਹੀਂ ਕਿਸਾਨਾਂ ਤੋਂ ਦੇਸੀ ਅਤੇ ਪੁਰਾਤਨ ਬੀਜ ਖੋਹ ਕੇ ਮਹਿੰਗੇ ਬੀ.ਟੀ. ਬੀਜ ਥੋਪੇ ਜਾ ਰਹੇ ਹਨ, ਜੋ ਸਿਹਤ ਅਤੇ ਖੇਤੀਬਾੜੀ ਦੋਵਾਂ ਲਈ ਘਾਤਕ ਸਾਬਤ ਹੋਣਗੇ | ਮਜ਼ਦੂਰ ਆਗੂ ਕਾਮਰੇਡ ਖ਼ੁਸ਼ੀਆ ਸਿੰਘ ਨੇ ਲੇਬਰ ਕੋਡਾਂ ਅਤੇ ਮਨਰੇਗਾ ਕਾਨੂੰਨ ਵਿਚ ਕੀਤੀਆਂ ਸੋਧਾਂ ਨੂੰ ਮਜ਼ਦੂਰ ਮਾਰੂ ਆਖਦਿਆਂ ਕਿਹਾ ਕਿ ਇਹ ਕਾਨੂੰਨ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਹਨ | ਕਿਸਾਨ ਮਜ਼ਦੂਰ ਆਗੂਆਂ ਨੇ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਮੂਹਰੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਦੀ ਅਹਿਮ ਇਕੱਤਰਤਾ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24